IND vs ZIM: ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਦੂਜਾ ਟੀ-20 ਅੰਤਰਰਾਸ਼ਟਰੀ ਮੁਕਾਬਲਾ ਹਰਾਰੇ ਸਪੋਰਟਸ ਕਲੱਬ ਵਿੱਚ ਖੇਡਿਆ ਗਿਆ, ਜਿੱਥੇ ਟੀਮ ਇੰਡੀਆ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿੰਬਾਬਵੇ ਨੂੰ 90 ਦੌੜਾਂ ਨਾਲ ਹਰਾ ਦਿੱਤਾ। ਇਸ ਜਿੱਤ ਨਾਲ ਭਾਰਤੀ ਟੀਮ ਨੇ ਸੀਰੀਜ਼ ਵਿੱਚ 2-0 ਦੀ ਅਹਿਮ ਬੜ੍ਹਤ ਹਾਸਲ ਕਰ ਲਈ ਹੈ।
ਮੈਚ ਵਿੱਚ ਜ਼ਿੰਬਾਬਵੇ ਦੇ ਕਪਤਾਨ ਸਿਕੰਦਰ ਰਜ਼ਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੇ 20 ਓਵਰਾਂ ਵਿੱਚ 5 ਵਿਕਟਾਂ ਦੇ ਨੁਕਸਾਨ ‘ਤੇ 219 ਦੌੜਾਂ ਦਾ ਵੱਡਾ ਸਕੋਰ ਖੜ੍ਹਾ ਕੀਤਾ।220 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਜ਼ਿੰਬਾਬਵੇ ਦੀ ਟੀਮ ਭਾਰਤੀ ਗੇਂਦਬਾਜ਼ਾਂ ਅੱਗੇ ਟਿਕ ਨਾ ਸਕੀ ਅਤੇ 129 ਦੌੜਾਂ ‘ਤੇ ਆਲ ਆਊਟ ਹੋ ਗਈ। ਇਸ ਤਰ੍ਹਾਂ ਭਾਰਤ ਨੇ ਮੁਕਾਬਲਾ 90 ਦੌੜਾਂ ਨਾਲ ਆਪਣੇ ਨਾਂ ਕਰ ਲਿਆ।
ਇਸ ਮੈਚ ਲਈ ਟੀਮ ਇੰਡੀਆ ਨੇ ਆਪਣੀ ਪਲੇਇੰਗ ਇਲੈਵਨ ਵਿੱਚ ਇੱਕ ਬਦਲਾਅ ਕੀਤਾ। ਯਸ਼ ਠਾਕੁਰ ਨੂੰ ਅੰਤਰਰਾਸ਼ਟਰੀ ਡੈਬਿਊ ਦਾ ਮੌਕਾ ਮਿਲਿਆ, ਜਿਨ੍ਹਾਂ ਨੂੰ ਅਸ਼ੋਕ ਸ਼ਰਮਾ ਦੀ ਥਾਂ ਟੀਮ ਵਿੱਚ ਸ਼ਾਮਲ ਕੀਤਾ ਗਿਆ।90 ਦੌੜਾਂ ਦੀ ਇਸ ਜਿੱਤ ਨਾਲ ਭਾਰਤੀ ਟੀਮ ਦਾ ਮਨੋਬਲ ਹੋਰ ਮਜ਼ਬੂਤ ਹੋਇਆ ਹੈ ਅਤੇ ਹੁਣ ਉਸ ਦੀ ਨਜ਼ਰ ਸੀਰੀਜ਼ ‘ਤੇ ਕਬਜ਼ਾ ਕਰਨ ‘ਤੇ ਹੋਵੇਗੀ।