ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਹਲਕੇ ਨਾਲ ਜੁੜੇ ਅਹਿਮ ਵਿਕਾਸੀ ਮੁੱਦਿਆਂ ‘ਤੇ ਚਰਚਾ ਕੀਤੀ। ਇਸ ਦੌਰਾਨ ਉਨ੍ਹਾਂ ਨੇ ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਸੜਕ ਨੂੰ ਰਾਸ਼ਟਰੀ ਰਾਜਮਾਰਗ (ਨੈਸ਼ਨਲ ਹਾਈਵੇ) ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਜ਼ੋਰਦਾਰ ਢੰਗ ਨਾਲ ਉਠਾਇਆ।
ਆਮ ਆਦਮੀ ਪਾਰਟੀ ਦੇ ਸਾਂਸਦ @kang_malvinder ਨੇ ਅੱਜ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ਼ ਮੁਲਾਕਾਤ ਕਰਕੇ ਬੰਗਾ–ਗੜ੍ਹਸ਼ੰਕਰ–ਸ਼੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਸੜਕ ਨੂੰ ਰਾਸ਼ਟਰੀ ਰਾਜਮਾਰਗ ਐਲਾਨ ਕਰਨ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਇੱਕ ਵਾਰ ਫ਼ਿਰ ਮਜ਼ਬੂਤੀ ਨਾਲ ਉਠਾਇਆ। ਇਹ ਮਹੱਤਵਪੂਰਨ ਮਾਰਗ… pic.twitter.com/skx6GCrIIb
— AAP Punjab (@AAPPunjab) August 5, 2026
ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇਹ ਸੜਕ ਖੇਤਰ ਦੇ ਲੋਕਾਂ ਲਈ ਬਹੁਤ ਮਹੱਤਵਪੂਰਨ ਹੈ। ਹਰ ਰੋਜ਼ ਹਜ਼ਾਰਾਂ ਲੋਕ ਇਸ ਮਾਰਗ ਰਾਹੀਂ ਸਫ਼ਰ ਕਰਦੇ ਹਨ। ਇਸ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਵਰਗੇ ਪ੍ਰਮੁੱਖ ਧਾਰਮਿਕ ਸਥਾਨਾਂ ‘ਤੇ ਜਾਣ ਵਾਲੇ ਸ਼ਰਧਾਲੂ ਵੀ ਇਸੇ ਰਸਤੇ ਦੀ ਵਰਤੋਂ ਕਰਦੇ ਹਨ।ਉਨ੍ਹਾਂ ਕਿਹਾ ਕਿ ਇਸ ਸੜਕ ਨੂੰ ਨੈਸ਼ਨਲ ਹਾਈਵੇ ਦਾ ਦਰਜਾ ਮਿਲਣ ਨਾਲ ਆਵਾਜਾਈ ਹੋਰ ਸੁਗਮ ਹੋਵੇਗੀ। ਧਾਰਮਿਕ ਸੈਰ-ਸਪਾਟੇ ਨੂੰ ਵੀ ਵੱਡਾ ਹੁਲਾਰਾ ਮਿਲੇਗਾ। ਇਸ ਦੇ ਨਾਲ-ਨਾਲ ਸਥਾਨਕ ਵਪਾਰ, ਰੋਜ਼ਗਾਰ ਅਤੇ ਖੇਤਰ ਦੇ ਸਮੁੱਚੇ ਵਿਕਾਸ ਨੂੰ ਵੀ ਨਵੀਂ ਰਫ਼ਤਾਰ ਮਿਲੇਗੀ।
ਮੁਲਾਕਾਤ ਦੌਰਾਨ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਸੰਸਦ ਮੈਂਬਰ ਵੱਲੋਂ ਰੱਖੀ ਗਈ ਮੰਗ ‘ਤੇ ਹਾਂਪੱਖੀ ਰਵੱਈਆ ਅਪਣਾਇਆ। ਉਨ੍ਹਾਂ ਨੇ ਇਸ ਮਾਮਲੇ ‘ਤੇ ਜਲਦ ਅਤੇ ਸਕਾਰਾਤਮਕ ਕਾਰਵਾਈ ਕਰਨ ਦਾ ਭਰੋਸਾ ਦਿੱਤਾ।ਮੁਲਾਕਾਤ ਤੋਂ ਬਾਅਦ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਖੇਤਰ ਦੀ ਇਹ ਲੰਬੇ ਸਮੇਂ ਤੋਂ ਲਟਕਦੀ ਮੰਗ ਜਲਦ ਪੂਰੀ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਸੰਪਰਕ ਪ੍ਰਣਾਲੀ ਹੋਰ ਮਜ਼ਬੂਤ ਹੋਵੇਗੀ, ਧਾਰਮਿਕ ਸੈਰ-ਸਪਾਟੇ ਨੂੰ ਵਾਧਾ ਮਿਲੇਗਾ ਅਤੇ ਇਲਾਕੇ ਦੇ ਵਿਕਾਸ ਲਈ ਨਵੇਂ ਮੌਕੇ ਪੈਦਾ ਹੋਣਗੇ।