Tarun Tejpal Rape Case :ਤਹਿਲਕਾ ਮੈਗਜ਼ੀਨ ਦੇ ਸਾਬਕਾ ਮੁੱਖ ਸੰਪਾਦਕ ਅਤੇ ਸੀਨੀਅਰ ਪੱਤਰਕਾਰ ਤਰੁਣ ਤੇਜਪਾਲ ਨੂੰ 2013 ਦੇ ਬਲਾਤਕਾਰ ਮਾਮਲੇ ਵਿੱਚ ਬੰਬੇ ਹਾਈ ਕੋਰਟ ਨੇ 10 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਉਨ੍ਹਾਂ ਦੀ ਇੱਕ ਜੂਨੀਅਰ ਸਹਿਯੋਗੀ ਵੱਲੋਂ ਦਰਜ ਕਰਵਾਇਆ ਗਿਆ ਸੀ, ਜਿਸ ਵਿੱਚ ਤੇਜਪਾਲ ‘ਤੇ ਜਿਨਸੀ ਸ਼ੋਸ਼ਣ ਦੇ ਗੰਭੀਰ ਦੋਸ਼ ਲਗਾਏ ਗਏ ਸਨ।
ਅਦਾਲਤ ਨੇ ਸਜ਼ਾ ਸੁਣਾਉਣ ਤੋਂ ਪਹਿਲਾਂ ਦੋਵਾਂ ਧਿਰਾਂ ਦੇ ਵਕੀਲਾਂ ਦੀਆਂ ਦਲੀਲਾਂ ਸੁਣੀਆਂ। ਬਚਾਅ ਪੱਖ ਵੱਲੋਂ ਸੀਨੀਅਰ ਵਕੀਲ ਆਬਾਦ ਪੋਂਡਾ ਨੇ ਅਦਾਲਤ ਨੂੰ ਦੱਸਿਆ ਕਿ ਤਰੁਣ ਤੇਜਪਾਲ ਵਿਰੁੱਧ ਇਹ ਪਹਿਲਾ ਅਪਰਾਧਿਕ ਮਾਮਲਾ ਹੈ ਅਤੇ ਉਨ੍ਹਾਂ ‘ਤੇ ਇਸ ਤੋਂ ਇਲਾਵਾ ਕੋਈ ਹੋਰ ਕੇਸ ਦਰਜ ਨਹੀਂ ਹੈ।
ਵਕੀਲ ਆਬਾਦ ਪੋਂਡਾ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਇਹ ਘਟਨਾ ਸਾਲ 2013 ਦੀ ਹੈ ਅਤੇ ਇਸ ਮਾਮਲੇ ਨਾਲ ਸੰਬੰਧਤ ਅਪੀਲ 2022 ਤੋਂ ਲੰਬਿਤ ਸੀ। ਉਨ੍ਹਾਂ ਕਿਹਾ ਕਿ ਤਰੁਣ ਤੇਜਪਾਲ ਜ਼ਮਾਨਤ ‘ਤੇ ਰਹਿੰਦੇ ਹੋਏ ਕਿਸੇ ਵੀ ਸ਼ਰਤ ਦੀ ਉਲੰਘਣਾ ਨਹੀਂ ਕੀਤੀ ਅਤੇ ਉਨ੍ਹਾਂ ਦਾ ਪਾਸਪੋਰਟ ਵੀ ਅਧਿਕਾਰੀਆਂ ਕੋਲ ਜਮ੍ਹਾਂ ਹੈ। ਇਨ੍ਹਾਂ ਆਧਾਰਾਂ ‘ਤੇ ਬਚਾਅ ਪੱਖ ਨੇ ਅਦਾਲਤ ਕੋਲ ਘੱਟੋ-ਘੱਟ ਸਜ਼ਾ ਦੇਣ ਦੀ ਅਪੀਲ ਕੀਤੀ।
#WATCH | Goa | After being convicted in 2013 sexual assault case, Tehelka magazine Founder Tarun Tejpal says, “We will surely approach the Supreme Court. They are after me due to political vendetta and work done by Tehelka. We fought the case for 7.5 years in the trial court and… pic.twitter.com/9A2u9wnCQD
— ANI (@ANI) August 6, 2026
Source : ANI
ਅਦਾਲਤ ਨੇ ਕੀ ਕਿਹਾ?
ਅਦਾਲਤ ਨੇ ਆਪਣੇ ਹੁਕਮ ਵਿੱਚ ਕਿਹਾ ਕਿ ਇਹ ਘਟਨਾ ਲਗਭਗ 13 ਸਾਲ ਪੁਰਾਣੀ ਹੈ ਅਤੇ ਉਸ ਤੋਂ ਬਾਅਦ ਦੋਸ਼ੀ ਵਿਰੁੱਧ ਕਿਸੇ ਹੋਰ ਦੁਰਵਿਵਹਾਰ ਜਾਂ ਅਪਰਾਧ ਦੀ ਕੋਈ ਰਿਪੋਰਟ ਸਾਹਮਣੇ ਨਹੀਂ ਆਈ। ਅਦਾਲਤ ਨੇ ਇਹ ਵੀ ਨੋਟ ਕੀਤਾ ਕਿ ਇਸ ਦੌਰਾਨ ਦੋਵੇਂ ਧਿਰਾਂ ਆਪਣੀ-ਆਪਣੀ ਜ਼ਿੰਦਗੀ ਵਿੱਚ ਅੱਗੇ ਵਧ ਚੁੱਕੀਆਂ ਹਨ। ਹਾਲਾਂਕਿ, ਮਾਮਲੇ ਦੇ ਤੱਥਾਂ ਅਤੇ ਸਬੂਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਦਾਲਤ ਨੇ ਤਰੁਣ ਤੇਜਪਾਲ ਨੂੰ 10 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ।
ਕੌਣ ਹਨ ਤਰੁਣ ਤੇਜਪਾਲ?
ਤਰੁਣ ਤੇਜਪਾਲ ਤਹਿਲਕਾ ਮੈਗਜ਼ੀਨ ਦੇ ਸੰਸਥਾਪਕਾਂ ਵਿੱਚੋਂ ਇੱਕ ਅਤੇ ਸਾਬਕਾ ਮੁੱਖ ਸੰਪਾਦਕ ਰਹਿ ਚੁੱਕੇ ਹਨ। ਸਾਲ 2013 ਵਿੱਚ ਉਨ੍ਹਾਂ ਦੀ ਇੱਕ ਜੂਨੀਅਰ ਸਹਿਯੋਗੀ ਨੇ ਉਨ੍ਹਾਂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲਗਾਏ ਸਨ। ਇਸ ਤੋਂ ਬਾਅਦ ਉਨ੍ਹਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਅਤੇ ਕਾਨੂੰਨੀ ਕਾਰਵਾਈ ਸ਼ੁਰੂ ਹੋਈ। ਇਹ ਮਾਮਲਾ ਲੰਬੇ ਸਮੇਂ ਤੱਕ ਅਦਾਲਤ ਵਿੱਚ ਚੱਲਦਾ ਰਿਹਾ ਅਤੇ ਹੁਣ ਬੰਬੇ ਹਾਈ ਕੋਰਟ ਨੇ ਇਸ ਵਿੱਚ ਆਪਣਾ ਅੰਤਿਮ ਫ਼ੈਸਲਾ ਸੁਣਾਉਂਦੇ ਹੋਏ ਤਰੁਣ ਤੇਜਪਾਲ ਨੂੰ 10 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਦਿੱਤੀ ਹੈ।