Jalandhar Double Murder News: ਜਲੰਧਰ ਦੇ ਅਵਤਾਰ ਨਗਰ ਵਿੱਚ ਦੋਹਰੇ ਕਤਲਕਾਂਡ ਦੀ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਗਲੀ ਨੰਬਰ 7 ਵਿੱਚ ਇੱਕ ਨੌਜਵਾਨ ਵੱਲੋਂ ਆਪਣੇ ਪਿਤਾ ਅਤੇ ਪਤਨੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕਾਂ ਦੀ ਪਛਾਣ ਅਯੋਧਿਆ ਪ੍ਰਕਾਸ਼ ਅਤੇ ਉਸ ਦੀ ਪਤਨੀ ਸਵਿਤਾ ਵਜੋਂ ਹੋਈ ਹੈ, ਜਦਕਿ ਪੁਲਿਸ ਮੁਤਾਬਕ ਮੁਲਜ਼ਮ ਦੀ ਪਛਾਣ ਹੀਰਾ ਲਾਲ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨੇ ਦੋਵਾਂ ’ਤੇ ਹਮਲਾ ਕਰਕੇ ਉਨ੍ਹਾਂ ਦੀ ਜਾਨ ਲੈ ਲਈ ਅਤੇ ਵਾਰਦਾਤ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ।ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ। ਪੁਲਿਸ ਨੇ ਦੋਵਾਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲਾ ਦਰਜ ਕਰਕੇ ਮੁਲਜ਼ਮ ਦੀ ਭਾਲ ਲਈ ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।
ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਘਟਨਾ ਤੋਂ ਪਹਿਲਾਂ ਪਰਿਵਾਰ ਵਿੱਚ ਘਰੇਲੂ ਝਗੜਾ ਹੋਇਆ ਸੀ। ਪੁਲਿਸ ਮੁਤਾਬਕ ਮੁਲਜ਼ਮ ਨਸ਼ੇ ਦਾ ਆਦੀ ਦੱਸਿਆ ਜਾ ਰਿਹਾ ਹੈ। ਹਾਲਾਂਕਿ ਕਤਲ ਦਾ ਅਸਲ ਕਾਰਨ ਕੀ ਸੀ, ਇਸ ਬਾਰੇ ਪੁਲਿਸ ਵੱਲੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਜਾਂਚ ਦੇ ਅਨੁਸਾਰ, ਘਟਨਾ ਸਮੇਂ ਬਜ਼ੁਰਗ ਮਾਂ ਘਰ ਦੀ ਪਹਿਲੀ ਮੰਜ਼ਿਲ ‘ਤੇ ਮੌਜੂਦ ਸੀ ਅਤੇ ਉਸਨੂੰ ਤੁਰਨ ਵਿੱਚ ਮੁਸ਼ਕਲ ਆ ਰਹੀ ਸੀ।
ਫਿਲਹਾਲ ਪੁਲਿਸ ਵੱਲੋਂ ਘਟਨਾ ਨਾਲ ਜੁੜੇ ਸਾਰੇ ਪੱਖਾਂ ਦੀ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੀ ਕਤਲ ਦੇ ਪਿੱਛੇ ਦੀ ਪੂਰੀ ਵਜ੍ਹਾ ਸਪੱਸ਼ਟ ਹੋਣ ਦੀ ਉਮੀਦ ਹੈ।
