Bihar Mandir Accident: ਬਿਹਾਰ ਦੇ ਲਖੀਸਰਾਏ ਸਥਿਤ ਮਸ਼ਹੂਰ ਅਸ਼ੋਕ ਧਾਮ ਮੰਦਰ ’ਚ ਸੋਮਵਾਰ ਸਵੇਰੇ ਵੱਡਾ ਹਾਦਸਾ ਵਾਪਰਿਆ। ਸਾਵਣ ਦੇ ਤੀਜੇ ਸੋਮਵਾਰ ਮੌਕੇ ਮੰਦਰ ਵਿੱਚ ਵੱਡੀ ਗਿਣਤੀ ’ਚ ਸ਼ਰਧਾਲੂ ਇਕੱਠੇ ਹੋਏ ਸਨ। ਇਸ ਦੌਰਾਨ ਭੀੜ ਬੇਕਾਬੂ ਹੋਣ ਕਾਰਨ ਭਗਦੜ ਵਰਗੀ ਸਥਿਤੀ ਬਣ ਗਈ, ਜਿਸ ਵਿੱਚ ਘੱਟੋ-ਘੱਟ 7 ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖ਼ਮੀ ਹੋਏ ਹਨ।
ਅਸ਼ੋਕ ਧਾਮ ਮੰਦਰ ’ਚ ਸਾਵਣ ਦੇ ਤੀਜੇ ਸੋਮਵਾਰ ਕਾਰਨ ਸਵੇਰ ਤੋਂ ਹੀ ਸ਼ਰਧਾਲੂਆਂ ਦੀਆਂ ਲੰਬੀਆਂ ਕਤਾਰਾਂ ਲੱਗੀਆਂ ਹੋਈਆਂ ਸਨ। ਸ਼ਰਧਾਲੂ ਭਗਵਾਨ ਸ਼ਿਵ ਦਾ ਜਲਾਭਿਸ਼ੇਕ ਕਰਨ ਲਈ ਵੱਡੀ ਗਿਣਤੀ ਵਿੱਚ ਪਹੁੰਚੇ ਸਨ।ਲਖੀਸਰਾਏ ਦੇ ਜ਼ਿਲ੍ਹਾ ਮੈਜਿਸਟ੍ਰੇਟ ਸ਼ੈਲੇਂਦਰ ਕੁਮਾਰ ਮੁਤਾਬਕ, ਸਵੇਰੇ ਕਰੀਬ 6:30 ਵਜੇ ਭੀੜ ਵਿੱਚ ਅਚਾਨਕ ਵਾਧਾ ਹੋਇਆ। ਦੋ ਟਰੇਨਾਂ ਦੇ ਇੱਕੋ ਸਮੇਂ ਪਹੁੰਚਣ ਕਾਰਨ ਵੀ ਸ਼ਰਧਾਲੂਆਂ ਦੀ ਗਿਣਤੀ ਤੇਜ਼ੀ ਨਾਲ ਵਧੀ। ਇਸ ਦੌਰਾਨ ਬੈਰੀਕੇਡ ਦਾ ਇੱਕ ਹਿੱਸਾ ਭੀੜ ਦੇ ਦਬਾਅ ਹੇਠ ਟੁੱਟ ਗਿਆ ਅਤੇ ਲੋਕ ਇੱਕ-ਦੂਜੇ ਉੱਪਰ ਡਿੱਗਣ ਲੱਗੇ।
ਬਿਜਲੀ ਦਾ ਖੰਭਾ ਬਣਿਆ ਹਾਦਸੇ ਦਾ ਕਾਰਨ
ਰਾਹਤ ਤੇ ਬਚਾਅ ਕਾਰਜ ਜਾਰੀ
ਘਟਨਾ ਦੀ ਸੂਚਨਾ ਮਿਲਦੇ ਹੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਦੀਆਂ ਟੀਮਾਂ ਮੌਕੇ ’ਤੇ ਪਹੁੰਚੀਆਂ। ਭੀੜ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਿਆ ਗਿਆ ਅਤੇ ਜ਼ਖ਼ਮੀਆਂ ਨੂੰ ਐਂਬੂਲੈਂਸਾਂ ਰਾਹੀਂ ਹਸਪਤਾਲ ਪਹੁੰਚਾਇਆ ਗਿਆ। ਉਪਲਬਧ ਜਾਣਕਾਰੀ ਮੁਤਾਬਕ 14 ਲੋਕਾਂ ਦੇ ਜ਼ਖ਼ਮੀ ਹੋਣ ਦੀ ਵੀ ਪੁਸ਼ਟੀ ਕੀਤੀ ਗਈ ਹੈ। ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਘਟਨਾ ’ਤੇ ਦੁੱਖ ਪ੍ਰਗਟ ਕਰਦਿਆਂ ਜ਼ਖ਼ਮੀਆਂ ਦੇ ਤੁਰੰਤ ਅਤੇ ਢੁਕਵੇਂ ਇਲਾਜ ਲਈ ਪ੍ਰਸ਼ਾਸਨ ਨੂੰ ਹਦਾਇਤਾਂ ਦਿੱਤੀਆਂ ਹਨ। ਸਰਕਾਰ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ 4 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਵੀ ਕੀਤਾ ਗਿਆ ਹੈ।
ਫਿਲਹਾਲ ਪ੍ਰਸ਼ਾਸਨ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਮੁੱਢਲੀ ਜਾਣਕਾਰੀ ਮੁਤਾਬਕ ਭਾਰੀ ਭੀੜ, ਬੈਰੀਕੇਡ ਟੁੱਟਣਾ ਅਤੇ ਬਿਜਲੀ ਦੇ ਖੰਭੇ ਨਾਲ ਜੁੜੀ ਘਟਨਾ ਨੇ ਹਾਲਾਤ ਵਿਗਾੜੇ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਹਾਦਸੇ ਦਾ ਸਹੀ ਕਾਰਨ ਸਪੱਸ਼ਟ ਹੋਵੇਗਾ।
