Punjab Police Gangster Arrest : ਪੰਜਾਬ ਪੁਲਿਸ ਨੂੰ ਗੈਂਗਸਟਰਾਂ ਅਤੇ ਵਿਦੇਸ਼ਾਂ ਤੋਂ ਚੱਲ ਰਹੇ ਅਪਰਾਧਿਕ ਨੈੱਟਵਰਕ ਖ਼ਿਲਾਫ਼ ਮੁਹਿੰਮ ਵਿੱਚ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਮਲੇਸ਼ੀਆ ਤੋਂ ਡਿਪੋਰਟ ਕੀਤੇ ਗਏ ਬੰਬੀਹਾ ਗੈਂਗ ਨਾਲ ਕਥਿਤ ਤੌਰ ’ਤੇ ਜੁੜੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਸ ਬਹਿਬਲ, ਅਜੈ ਸਿੰਘ ਅਤੇ ਪਵਨਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਮੁਤਾਬਕ ਤਿੰਨੋਂ ਨੂੰ ਮਲੇਸ਼ੀਆ ਤੋਂ ਡਿਪੋਰਟ ਕੀਤੇ ਜਾਣ ਤੋਂ ਬਾਅਦ ਏਅਰਪੋਰਟ ’ਤੇ ਹੀ ਕਾਬੂ ਕੀਤਾ ਗਿਆ।
ਲੱਕੀ ਪਟਿਆਲ ਦੇ ਕਰੀਬੀ ਸਾਥੀ ਹੋਣ ਦਾ ਦਾਅਵਾ
ਪੁਲਿਸ ਅਨੁਸਾਰ, ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ ਬੰਬੀਹਾ ਗੈਂਗ ਨਾਲ ਜੁੜੇ ਹੋਏ ਹਨ ਅਤੇ ਗੈਂਗਸਟਰPunjab Police ਲੱਕੀ ਪਟਿਆਲ ਦੇ ਕਰੀਬੀ ਸਾਥੀ ਦੱਸੇ ਜਾ ਰਹੇ ਹਨ। ਇਹ ਕਾਰਵਾਈ ਪੰਜਾਬ ਪੁਲਿਸ ਦੀ OFTIC ਟੀਮ ਵੱਲੋਂ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਕੀਤੀ ਗਈ।ਪੁਲਿਸ ਦਾ ਦਾਅਵਾ ਹੈ ਕਿ ਮੁਲਜ਼ਮਾਂ ਦੀ ਗਤੀਵਿਧੀਆਂ ਸਿਰਫ਼ ਪੰਜਾਬ ਤੱਕ ਸੀਮਤ ਨਹੀਂ ਸਨ, ਸਗੋਂ ਗੁਆਂਢੀ ਸੂਬਿਆਂ ਵਿੱਚ ਵੀ ਉਨ੍ਹਾਂ ਖ਼ਿਲਾਫ਼ ਗੰਭੀਰ ਅਪਰਾਧਾਂ ਨਾਲ ਜੁੜੇ ਮਾਮਲੇ ਸਾਹਮਣੇ ਆਏ ਹਨ।
ਪੁਲਿਸ ਮੁਤਾਬਕ ਤਿੰਨਾਂ ਮੁਲਜ਼ਮਾਂ ’ਤੇ ਜਬਰੀ ਵਸੂਲੀ ਅਤੇ ਨਿਸ਼ਾਨਾ ਬਣਾ ਕੇ ਕਤਲ ਵਰਗੇ ਗੰਭੀਰ ਅਪਰਾਧਾਂ ਵਿੱਚ ਸ਼ਾਮਲ ਹੋਣ ਦੇ ਇਲਜ਼ਾਮ ਹਨ।ਇਸ ਤੋਂ ਇਲਾਵਾ ਅਜੈ ਸਿੰਘ ਅਤੇ ਪਵਨਦੀਪ ਸਿੰਘ ’ਤੇ ਲੁਧਿਆਣਾ ਵਿੱਚ ਹੈਂਡ ਗ੍ਰਨੇਡ ਧਮਾਕੇ ਦੀ ਸਾਜ਼ਿਸ਼ ਰਚਣ ਦੇ ਵੀ ਇਲਜ਼ਾਮ ਹਨ। ਪੁਲਿਸ ਵੱਲੋਂ ਇਨ੍ਹਾਂ ਮਾਮਲਿਆਂ ਵਿੱਚ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
𝐏𝐮𝐧𝐣𝐚𝐛 𝐏𝐨𝐥𝐢𝐜𝐞 𝐚𝐜𝐡𝐢𝐞𝐯𝐞𝐬 𝐚 𝐦𝐚𝐣𝐨𝐫 𝐛𝐫𝐞𝐚𝐤𝐭𝐡𝐫𝐨𝐮𝐠𝐡 𝐚𝐠𝐚𝐢𝐧𝐬𝐭 𝐭𝐫𝐚𝐧𝐬𝐧𝐚𝐭𝐢𝐨𝐧𝐚𝐥 𝐨𝐫𝐠𝐚𝐧𝐢𝐬𝐞𝐝 𝐜𝐫𝐢𝐦𝐞 𝐚𝐬 #𝐎𝐅𝐓𝐄𝐂 (𝐎𝐯𝐞𝐫𝐬𝐞𝐚𝐬 𝐅𝐮𝐠𝐢𝐭𝐢𝐯𝐞 𝐓𝐫𝐚𝐜𝐤𝐢𝐧𝐠 𝐚𝐧𝐝 𝐄𝐱𝐭𝐫𝐚𝐝𝐢𝐭𝐢𝐨𝐧 𝐂𝐞𝐥𝐥) 𝐨𝐟 𝐭𝐡𝐞…
— DGP Punjab Police (@DGPPunjabPolice) August 19, 2026
ਵਿਦੇਸ਼ ਤੋਂ ਚੱਲ ਰਹੇ ਨੈੱਟਵਰਕ ’ਤੇ ਵੱਡੀ ਕਾਰਵਾਈ
ਪੰਜਾਬ ਵਿੱਚ ਗੈਂਗਸਟਰ ਨੈੱਟਵਰਕ ’ਤੇ ਸ਼ਿਕੰਜਾ ਕੱਸਣ ਲਈ ਪੁਲਿਸ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਵਿਦੇਸ਼ਾਂ ਵਿੱਚ ਬੈਠ ਕੇ ਪੰਜਾਬ ਵਿੱਚ ਅਪਰਾਧਿਕ ਗਤੀਵਿਧੀਆਂ ਚਲਾਉਣ ਵਾਲੇ ਲੋਕ ਪੁਲਿਸ ਦੇ ਰਡਾਰ ’ਤੇ ਹਨ।ਮਲੇਸ਼ੀਆ ਤੋਂ ਤਿੰਨ ਕਥਿਤ ਗੈਂਗ ਮੈਂਬਰਾਂ ਦੀ ਡਿਪੋਰਟੇਸ਼ਨ ਅਤੇ ਗ੍ਰਿਫ਼ਤਾਰੀ ਨੂੰ ਇਸੇ ਮੁਹਿੰਮ ਦਾ ਅਹਿਮ ਹਿੱਸਾ ਮੰਨਿਆ ਜਾ ਰਿਹਾ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਪੁੱਛਗਿੱਛ ਦੌਰਾਨ ਹੋਰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।
