ਚੰਡੀਗੜ੍ਹ: ਸਾਬਕਾ ਪੰਜਾਬ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਸਖ਼ਤ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੱਜਣ ਕੁਮਾਰ ਨੂੰ ਸਿੱਖ ਕੌਮ ਅਤੇ ਮਨੁੱਖਤਾ ਵਿਰੁੱਧ ਹੋਈ ਹਿੰਸਾ ਨਾਲ ਜੋੜਿਆ ਜਾਂਦਾ ਹੈ ਅਤੇ ਉਸ ਨੂੰ ਰੋਲ ਮਾਡਲ ਨਹੀਂ ਮੰਨਿਆ ਜਾ ਸਕਦਾ।
ਚੰਨੀ ਨੇ ਕਿਹਾ ਕਿ ਸੱਜਣ ਕੁਮਾਰ ਨੇ ਮਨੁੱਖਤਾ ਅਤੇ ਸਿੱਖਾਂ ਦੇ ਕਤਲ ਕਰਵਾਏ। ਉਨ੍ਹਾਂ ਦਾਅਵਾ ਕੀਤਾ ਕਿ ਸੱਜਣ ਕੁਮਾਰ ਦੋ ਮਾਮਲਿਆਂ ਵਿੱਚ ਜੇਲ੍ਹ ਦੀ ਸਜ਼ਾ ਭੁਗਤਦਿਆਂ ਮਰਿਆ। ਚੰਨੀ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਸੱਜਣ ਕੁਮਾਰ ਨੂੰ ਚੌਕ ਵਿੱਚ ਖੜ੍ਹਾ ਕਰਕੇ ਫਾਂਸੀ ਦਿੱਤੀ ਜਾਣੀ ਚਾਹੀਦੀ ਸੀ। ਉਨ੍ਹਾਂ ਇਹ ਵੀ ਕਿਹਾ ਕਿ ਉਸ ਨੂੰ ਇਸ ਤਰ੍ਹਾਂ ਦੀ ਸਜ਼ਾ ਮਿਲਣੀ ਚਾਹੀਦੀ ਸੀ ਕਿ ਲੋਕਾਂ ਲਈ ਇੱਕ ਸਖ਼ਤ ਸੰਦੇਸ਼ ਜਾਂਦਾ।
‘ਸੱਜਣ ਕੁਮਾਰ ਸਾਡਾ ਰੋਲ ਮਾਡਲ ਨਹੀਂ ਹੋ ਸਕਦਾ’
ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਵਾਲਿਆਂ ’ਤੇ ਵੀ ਚਰਨਜੀਤ ਸਿੰਘ ਚੰਨੀ ਨੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਸੱਜਣ ਕੁਮਾਰ ਸਿੱਖਾਂ ਜਾਂ ਉਨ੍ਹਾਂ ਲਈ ਕਦੇ ਵੀ ਰੋਲ ਮਾਡਲ ਨਹੀਂ ਹੋ ਸਕਦਾ।।ਚੰਨੀ ਨੇ ਕਿਹਾ ਕਿ ਜੇਕਰ ਅਜਿਹੇ ਲੋਕਾਂ ਨੂੰ ਰੋਲ ਮਾਡਲ ਬਣਾਇਆ ਜਾਵੇਗਾ ਤਾਂ ਇਹ ਸਮਾਜ ਅਤੇ ਦੇਸ਼ ਲਈ ਨੁਕਸਾਨਦੇਹ ਹੋਵੇਗਾ। ਉਨ੍ਹਾਂ ਸੱਜਣ ਕੁਮਾਰ ਨੂੰ ਰੋਲ ਮਾਡਲ ਕਹਿਣ ਵਾਲਿਆਂ ਨੂੰ ਆਪਣੀ ਬਿਆਨਬਾਜ਼ੀ ’ਤੇ ਕਾਬੂ ਰੱਖਣ ਦੀ ਨਸੀਹਤ ਵੀ ਦਿੱਤੀ।
Serving two life sentences for crimes against the Sikh community, Sajjan Kumar died in prison—a dark reminder of an individual who disgraced humanity and justice. pic.twitter.com/MP6a6x4h7z
— Charanjit Singh Channi (@CHARANJITCHANNI) August 22, 2026
ਸਖ਼ਤ ਸਜ਼ਾ ਦੀ ਕੀਤੀ ਗੱਲ
ਚਰਨਜੀਤ ਸਿੰਘ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਆਪਣਾ ਰੁਖ਼ ਸਪਸ਼ਟ ਕਰਦਿਆਂ ਕਿਹਾ ਕਿ ਉਸ ਨੂੰ ਅਜਿਹੀ ਸਜ਼ਾ ਮਿਲਣੀ ਚਾਹੀਦੀ ਸੀ, ਜਿਸ ਨਾਲ ਸਮਾਜ ਵਿੱਚ ਸਖ਼ਤ ਸੰਦੇਸ਼ ਜਾਂਦਾ। ਉਨ੍ਹਾਂ ਸੱਜਣ ਕੁਮਾਰ ਨੂੰ ਸਿੱਖ ਕੌਮ ਦਾ ਕਾਤਲ ਕਰਾਰ ਦਿੰਦਿਆਂ ਉਸ ਦਾ ਨਾਮ ਲੈਣਾ ਵੀ ਗਲਤ ਦੱਸਿਆ।ਚੰਨੀ ਦਾ ਇਹ ਬਿਆਨ ਸੱਜਣ ਕੁਮਾਰ ਨਾਲ ਸਬੰਧਤ ਵਿਵਾਦ ਦੇ ਦਰਮਿਆਨ ਸਾਹਮਣੇ ਆਇਆ ਹੈ ਅਤੇ ਇਸ ਤੋਂ ਬਾਅਦ ਸਿਆਸੀ ਮਾਹੌਲ ਵਿੱਚ ਵੀ ਚਰਚਾ ਤੇਜ਼ ਹੋ ਗਈ ਹੈ।
