ਅੰਮ੍ਰਿਤਸਰ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਕਾਰਵਾਈ ਦੌਰਾਨ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮਾਂ ਕੋਲੋਂ 9 ਗੈਰ-ਕਾਨੂੰਨੀ ਪਿਸਤੌਲ ਅਤੇ 6.311 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕਥਿਤ ਤੌਰ ’ਤੇ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ। ਪੁਲਿਸ ਅਨੁਸਾਰ, ਮੁਲਜ਼ਮਾਂ ਨੂੰ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਿਆਂ ਦੀਆਂ ਖੇਪਾਂ ਮਿਲਦੀਆਂ ਸਨ, ਜਿਨ੍ਹਾਂ ਨੂੰ ਉਹ ਹੈਂਡਲਰਾਂ ਦੇ ਨਿਰਦੇਸ਼ਾਂ ਅਨੁਸਾਰ ਅੱਗੇ ਸਪਲਾਈ ਕਰਦੇ ਸਨ।ਹੁਣ ਪੁਲਿਸ ਇਸ ਨੈੱਟਵਰਕ ਦੀਆਂ forward ਅਤੇ backward linkages ਦੀ ਜਾਂਚ ਕਰ ਰਹੀ ਹੈ, ਤਾਂ ਜੋ ਇਸ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕੀਤੀ ਜਾ ਸਕੇ।
9 ਪਿਸਤੌਲ ਅਤੇ 6.311 ਕਿਲੋ ਹੈਰੋਇਨ ਬਰਾਮਦ
ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਵਿੱਚ ਕੁੱਲ 9 ਗੈਰ-ਕਾਨੂੰਨੀ ਪਿਸਤੌਲ ਅਤੇ 6.311 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਕਾਰਵਾਈ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕਾਂ ਖ਼ਿਲਾਫ਼ ਇੱਕ ਅਹਿਮ ਕਾਮਯਾਬੀ ਹੈ।
ਤਿੰਨ FIR ਦਰਜ
ਮਾਮਲੇ ਸਬੰਧੀ ਤਿੰਨ FIR ਦਰਜ ਕੀਤੀਆਂ ਗਈਆਂ ਹਨ। ਇਹ FIR ਥਾਣਾ ਕੈਂਟੋਨਮੈਂਟ ਅਤੇ ਥਾਣਾ ਛੇਹਰਟਾ ਵਿੱਚ ਦਰਜ ਕੀਤੀਆਂ ਗਈਆਂ ਹਨ। ਪੁਲਿਸ ਹੁਣ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ।ਜਾਂਚ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਹਥਿਆਰ ਅਤੇ ਹੈਰੋਇਨ ਦੀਆਂ ਖੇਪਾਂ ਕਿੱਥੋਂ ਆਈਆਂ ਅਤੇ ਅੱਗੇ ਕਿਹੜੇ ਲੋਕਾਂ ਤੱਕ ਪਹੁੰਚਾਈਆਂ ਜਾਣੀਆਂ ਸਨ।
In a major breakthrough, Amritsar Commissionerate Police dismantles three illegal arms and drug trafficking networks, arrests five accused, and recovers 9 illegal pistols, 6.311 Kg heroin.
Preliminary investigation reveals that the accused were allegedly in contact with… pic.twitter.com/epmuzxcGHH
— DGP Punjab Police (@DGPPunjabPolice) August 24, 2026
DGP ਪੰਜਾਬ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ
ਇਸ ਵੱਡੀ ਕਾਰਵਾਈ ਦੀ ਜਾਣਕਾਰੀ ਪੰਜਾਬ ਪੁਲਿਸ ਦੇ DGP ਵੱਲੋਂ ਸੋਸ਼ਲ ਮੀਡੀਆ ਪੋਸਟ ਰਾਹੀਂ ਸਾਂਝੀ ਕੀਤੀ ਗਈ ਹੈ। DGP ਵੱਲੋਂ ਦੱਸਿਆ ਗਿਆ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਤਿੰਨ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਨੈੱਟਵਰਕਾਂ ਨੂੰ ਤੋੜਦਿਆਂ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।DGP ਦੀ ਪੋਸਟ ਮੁਤਾਬਕ, ਕਾਰਵਾਈ ਦੌਰਾਨ 9 ਗੈਰ-ਕਾਨੂੰਨੀ ਪਿਸਤੌਲ ਅਤੇ 6.311 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਮੁੱਢਲੀ ਜਾਂਚ ਵਿੱਚ ਮੁਲਜ਼ਮਾਂ ਦੇ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਨਾਲ ਕਥਿਤ ਸੰਪਰਕ ਦੀ ਗੱਲ ਵੀ ਸਾਹਮਣੇ ਆਈ ਹੈ।
ਪੰਜਾਬ ਪੁਲਿਸ ਨੇ ਕਿਹਾ ਹੈ ਕਿ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਰਹੇਗੀ। ਪੁਲਿਸ ਦਾ ਟੀਚਾ ਅਜਿਹੇ ਨੈੱਟਵਰਕਾਂ ਦੀਆਂ ਪੂਰੀਆਂ ਕੜੀਆਂ ਨੂੰ ਤੋੜਨਾ ਅਤੇ ਪੰਜਾਬ ਨੂੰ ਸੁਰੱਖਿਅਤ ਤੇ ਨਸ਼ਾ-ਮੁਕਤ ਬਣਾਉਣਾ ਹੈ।ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਪੁਲਿਸ ਵੱਲੋਂ ਆਉਣ ਵਾਲੇ ਸਮੇਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਨੈੱਟਵਰਕ ਨਾਲ ਜੁੜੇ ਅਹਿਮ ਖੁਲਾਸੇ ਕੀਤੇ ਜਾਣ ਦੀ ਸੰਭਾਵਨਾ ਹੈ।
