Ferozepur News: ਫਿਰੋਜ਼ਪੁਰ ਤੋਂ ਪੁਲਿਸ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਦੇ ਮੁਤਾਬਕ, ਫਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ਦੇ ਇੰਚਾਰਜ ਇੰਸਪੈਕਟਰ ਬਲਦੇਵ ਸਿੰਘ ਪਤਲੀ ਨੂੰ ਕਥਿਤ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਉਸ ਕੋਲੋਂ ਕਰੀਬ ਸਾਢੇ 3 ਕਿਲੋ ਹੈਰੋਇਨ ਅਤੇ 6 ਪਿਸਤੌਲ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।
ਜਾਣਕਾਰੀ ਮੁਤਾਬਕ ਇੰਸਪੈਕਟਰ ਬਲਦੇਵ ਸਿੰਘ ਪਤਲੀ ਆਪਣੀ ਨਿੱਜੀ ਗੱਡੀ ਵਿੱਚ ਫਿਰੋਜ਼ਪੁਰ ਤੋਂ ਮੋਗਾ ਰੋਡ ਵੱਲ ਜਾ ਰਿਹਾ ਸੀ। ਇਸ ਦੌਰਾਨ ਪੁਲਿਸ ਨੂੰ ਮਿਲੀ ਸੂਚਨਾ ਦੇ ਆਧਾਰ ’ਤੇ ਨਾਕਾਬੰਦੀ ਕੀਤੀ ਗਈ।ਪੁਲਿਸ ਟੀਮ ਨੇ ਗੱਡੀ ਨੂੰ ਰੋਕ ਕੇ ਤਲਾਸ਼ੀ ਲਈ। ਇਸ ਕਾਰਵਾਈ ਦੌਰਾਨ ਇੰਸਪੈਕਟਰ ਬਲਦੇਵ ਸਿੰਘ ਪਤਲੀ ਨੂੰ ਕਾਬੂ ਕਰ ਲਿਆ ਗਿਆ।
ਸਾਢੇ 3 ਕਿਲੋ ਹੈਰੋਇਨ ਅਤੇ 6 ਪਿਸਤੌਲ ਬਰਾਮਦ
ਪੁਲਿਸ ਮੁਤਾਬਕ, ਤਲਾਸ਼ੀ ਦੌਰਾਨ ਇੰਸਪੈਕਟਰ ਕੋਲੋਂ ਕਰੀਬ 3.5 ਕਿਲੋ ਹੈਰੋਇਨ ਅਤੇ 6 ਪਿਸਤੌਲ ਬਰਾਮਦ ਕੀਤੇ ਗਏ ਹਨ। ਪੁਲਿਸ ਨੇ ਬਰਾਮਦ ਹੈਰੋਇਨ ਦੀ ਕੀਮਤ ਕਰੀਬ 21 ਕਰੋੜ ਰੁਪਏ ਦੱਸੀ ਹੈ।ਇਸ ਬਰਾਮਦਗੀ ਤੋਂ ਬਾਅਦ ਮਾਮਲਾ ਹੋਰ ਗੰਭੀਰ ਹੋ ਗਿਆ ਹੈ ਅਤੇ ਪੁਲਿਸ ਵੱਲੋਂ ਹੁਣ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਕਿੱਥੋਂ ਆਈ ਹੈਰੋਇਨ, ਕਿੱਥੇ ਜਾਣੀ ਸੀ?
ਜਾਂਚ ਦੌਰਾਨ ਪੁਲਿਸ ਵੱਲੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਨੂੰ ਅੱਗੇ ਕਿੱਥੇ ਪਹੁੰਚਾਇਆ ਜਾਣਾ ਸੀ।ਇਸ ਤੋਂ ਇਲਾਵਾ ਪੁਲਿਸ ਕਥਿਤ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਭੂਮਿਕਾ ਦੀ ਵੀ ਜਾਂਚ ਕਰ ਰਹੀ ਹੈ।
ਪੁਲਿਸ ਕਰ ਰਹੀ ਹੈ ਅਗਲੀ ਜਾਂਚ
ਮਾਮਲਾ ਸਾਹਮਣੇ ਆਉਣ ਤੋਂ ਬਾਅਦ ਫਿਰੋਜ਼ਪੁਰ ਪੁਲਿਸ ਵੱਲੋਂ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਅਧਿਕਾਰੀਆਂ ਵੱਲੋਂ ਮਾਮਲੇ ਨਾਲ ਸਬੰਧਤ ਹੋਰ ਜਾਣਕਾਰੀ ਵੀ ਸਾਂਝੀ ਕੀਤੀ ਜਾ ਸਕਦੀ ਹੈ।ਇਸ ਪੂਰੇ ਮਾਮਲੇ ਵਿੱਚ ਐੱਸਐੱਸਪੀ ਫਿਰੋਜ਼ਪੁਰ ਸਰਬਜੀਤ ਸਿੰਘ ਵੱਲੋਂ ਆਉਣ ਵਾਲੇ ਸਮੇਂ ‘ਚ ਹੋਰ ਵੀ ਜਾਣਕਾਰੀ ਸਾਂਝੀ ਕੀਤੀ ਜਾ ਸਕਦੀ ਹੈ। ਜਾਂਚ ਅੱਗੇ ਵਧਣ ਨਾਲ ਕਥਿਤ ਨਸ਼ਾ ਨੈੱਟਵਰਕ ਨਾਲ ਜੁੜੇ ਹੋਰ ਤੱਥ ਸਾਹਮਣੇ ਆਉਣ ਦੀ ਸੰਭਾਵਨਾ ਹੈ।
