ਚੰਡੀਗੜ੍ਹ: ਪੰਜਾਬ ਕਾਂਗਰਸ ਦੀ ਸਿਆਸਤ ਵਿੱਚ ਵੱਡਾ ਬਦਲਾਅ ਹੋ ਗਿਆ ਹੈ। ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦਾ ਨਵਾਂ ਪ੍ਰਧਾਨ ਨਿਯੁਕਤ ਕੀਤੇ ਜਾਣ ਤੋਂ ਬਾਅਦ ਪਾਰਟੀ ਅੰਦਰ ਨਵੀਂ ਚਰਚਾ ਛਿੜ ਗਈ ਹੈ।ਪ੍ਰਗਟ ਸਿੰਘ ਦੀ ਨਿਯੁਕਤੀ ਨੂੰ ਲੈ ਕੇ ਹੁਣ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਬਿਆਨ ਸਾਹਮਣੇ ਆਇਆ ਹੈ। ਚੰਨੀ ਨੇ ਕਾਂਗਰਸ ਹਾਈਕਮਾਂਡ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ।
ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਰਾਹੁਲ ਗਾਂਧੀ, ਸਚਿਨ ਪਾਇਲਟ ਅਤੇ ਪੂਰੀ ਕਾਂਗਰਸ ਹਾਈਕਮਾਂਡ ਦੇ ਫੈਸਲੇ ਦਾ ਸਵਾਗਤ ਕਰਦੇ ਹਨ।ਉਨ੍ਹਾਂ ਨੇ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ’ਤੇ ਵਧਾਈ ਦਿੱਤੀ ਅਤੇ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਰਾਜਾ ਵੜਿੰਗ ਤੋਂ ਬਾਅਦ ਪਰਗਟ ਸਿੰਘ
ਪੰਜਾਬ ਕਾਂਗਰਸ ਦੀ ਕਮਾਨ ਹੁਣ ਪ੍ਰਗਟ ਸਿੰਘ ਦੇ ਹੱਥ ਆ ਗਈ ਹੈ। ਇਹ ਬਦਲਾਅ ਰਾਜਾ ਵੜਿੰਗ ਦੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ੇ ਤੋਂ ਬਾਅਦ ਹੋਇਆ ਹੈ। ਪ੍ਰਗਟ ਸਿੰਘ ਲਈ ਹੁਣ ਸਭ ਤੋਂ ਵੱਡੀ ਜ਼ਿੰਮੇਵਾਰੀ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨਾ ਅਤੇ ਪੰਜਾਬ ਵਿੱਚ ਕਾਂਗਰਸ ਦੀਆਂ ਸਿਆਸੀ ਗਤੀਵਿਧੀਆਂ ਦੀ ਅਗਵਾਈ ਕਰਨਾ ਹੋਵੇਗੀ।
We welcome the decision of Congress President Shri Mallikarjun @kharge ji, Shri @RahulGandhi ji, Shri @SachinPilot Ji and the entire Congress High Command for appointing @PargatSOfficial Ji as President of the Punjab Pradesh Congress Committee (PPCC)
— Charanjit Singh Channi (@CHARANJITCHANNI) October 2, 2026
ਹਾਕੀ ਦੇ ਕਪਤਾਨ ਤੋਂ ਕਾਂਗਰਸ ਦੇ ਕਪਤਾਨ ਤੱਕ
ਪ੍ਰਗਟ ਸਿੰਘ ਦੀ ਸਿਆਸੀ ਪਛਾਣ ਦੇ ਨਾਲ-ਨਾਲ ਉਨ੍ਹਾਂ ਦਾ ਖੇਡਾਂ ਨਾਲ ਵੀ ਡੂੰਘਾ ਸਬੰਧ ਰਿਹਾ ਹੈ। ਉਹ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਰਹਿ ਚੁੱਕੇ ਹਨ।ਹੁਣ ਖੇਡ ਦੇ ਮੈਦਾਨ ਵਿੱਚ ਕਪਤਾਨੀ ਕਰਨ ਤੋਂ ਬਾਅਦ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਸਿਆਸੀ ਟੀਮ ਦੀ ਅਗਵਾਈ ਕਰਨ ਦੀ ਜ਼ਿੰਮੇਵਾਰੀ ਮਿਲੀ ਹੈ।
ਨਵੀਂ ਕਮਾਨ, ਨਵੀਂ ਚੁਣੌਤੀ
ਪ੍ਰਗਟ ਸਿੰਘ ਦੀ ਨਿਯੁਕਤੀ ਨਾਲ ਹੁਣ ਪੰਜਾਬ ਕਾਂਗਰਸ ਦੀ ਅਗਲੀ ਰਣਨੀਤੀ ’ਤੇ ਸਾਰਿਆਂ ਦੀ ਨਜ਼ਰ ਰਹੇਗੀ।ਪਾਰਟੀ ਦੇ ਅੰਦਰ ਸੰਗਠਨ ਨੂੰ ਕਿਵੇਂ ਅੱਗੇ ਵਧਾਇਆ ਜਾਂਦਾ ਹੈ, ਆਗੂਆਂ ਵਿਚਕਾਰ ਤਾਲਮੇਲ ਕਿਵੇਂ ਬਣਾਇਆ ਜਾਂਦਾ ਹੈ ਅਤੇ ਪੰਜਾਬ ਦੀ ਸਿਆਸਤ ਵਿੱਚ ਕਾਂਗਰਸ ਆਪਣੀ ਭੂਮਿਕਾ ਨੂੰ ਕਿਵੇਂ ਅੱਗੇ ਲੈ ਕੇ ਜਾਂਦੀ ਹੈ—ਇਹ ਆਉਣ ਵਾਲੇ ਸਮੇਂ ਵਿੱਚ ਦੇਖਣ ਵਾਲੀਆਂ ਅਹਿਮ ਗੱਲਾਂ ਹੋਣਗੀਆਂ।ਹੁਣ ਪੰਜਾਬ ਕਾਂਗਰਸ ਦੀ ਕਮਾਨ ਪਰਗਟ ਸਿੰਘ ਦੇ ਹੱਥ ਹੈ… ਨਵਾਂ ਪ੍ਰਧਾਨ, ਨਵੀਂ ਜ਼ਿੰਮੇਵਾਰੀ ਅਤੇ ਨਵੀਆਂ ਚੁਣੌਤੀਆਂ—ਹੁਣ ਸਭ ਦੀ ਨਜ਼ਰ ਅਗਲੇ ਕਦਮ ’ਤੇ ਹੈ।
