ਅੰਮ੍ਰਿਤਸਰ: ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਨੂੰ ਲੈ ਕੇ ਅੰਮ੍ਰਿਤਸਰ ਰੂਰਲ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇੱਕ ਮੁਲਜ਼ਮ ਨੂੰ ਕਾਬੂ ਕਰਕੇ ਉਸ ਕੋਲੋਂ AK-47 ਰਾਈਫਲ, ਇੱਕ ਮੈਗਜ਼ੀਨ, ਜ਼ਿੰਦਾ ਕਾਰਤੂਸ ਅਤੇ 2 ਹੈਂਡ ਗ੍ਰਨੇਡ ਬਰਾਮਦ ਕੀਤੇ ਹਨ।ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕਾਬੂ ਕੀਤਾ ਗਿਆ ਮੁਲਜ਼ਮ ਕਥਿਤ ਤੌਰ ’ਤੇ ਵਿਦੇਸ਼ ਬੈਠੇ ਸਮੱਗਲਰਾਂ ਦੇ ਸੰਪਰਕ ਵਿੱਚ ਸੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਖਰੀਦ ਅਤੇ ਸਪਲਾਈ ਵਿੱਚ ਸ਼ਾਮਲ ਸੀ।
AK-47 ਤੇ 2 ਹੈਂਡ ਗ੍ਰਨੇਡ ਬਰਾਮਦ
ਅੰਮ੍ਰਿਤਸਰ ਰੂਰਲ ਪੁਲਿਸ ਵੱਲੋਂ ਕੀਤੀ ਕਾਰਵਾਈ ਦੌਰਾਨ ਮੁਲਜ਼ਮ ਕੋਲੋਂ ਇੱਕ AK-47 ਰਾਈਫਲ, ਮੈਗਜ਼ੀਨ, ਜ਼ਿੰਦਾ ਕਾਰਤੂਸ ਅਤੇ ਦੋ ਹੈਂਡ ਗ੍ਰਨੇਡ ਬਰਾਮਦ ਕੀਤੇ ਗਏ। ਪੁਲਿਸ ਹੁਣ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਇਹ ਹਥਿਆਰ ਕਿੱਥੋਂ ਲਿਆਂਦੇ ਗਏ ਸਨ ਅਤੇ ਇਨ੍ਹਾਂ ਦੀ ਅੱਗੇ ਕਿਸ ਨੂੰ ਸਪਲਾਈ ਕੀਤੀ ਜਾਣੀ ਸੀ।
In a major breakthrough, Amritsar Rural Police dismantles an illegal arms & explosives supply network, apprehends one accused and recovers 1 AK-47 rifle, a magazine, live cartridges & 2 hand grenades.
Preliminary investigation reveals that the accused is allegedly linked to foreign-based smugglers and is involved in procuring illegal weapons.
An FIR has been registered at PS Gharinda, Amritsar, under relevant sections of the Arms Act & Explosive Substances Act. Further investigation is underway to uncover the complete network and establish backward & forward linkages.
@PunjabPoliceInd remains committed to maintaining strict vigil against illegal arms trafficking, organised criminal networks and taking firm action against those involved in the illegal supply chain.
— DGP Punjab Police (@DGPPunjabPolice) October 4, 2026
ਵਿਦੇਸ਼ੀ ਸਮੱਗਲਰਾਂ ਨਾਲ ਕਥਿਤ ਸਬੰਧ
ਮੁੱਢਲੀ ਜਾਂਚ ਮੁਤਾਬਕ ਮੁਲਜ਼ਮ ਦੇ ਵਿਦੇਸ਼-ਅਧਾਰਿਤ ਸਮੱਗਲਰਾਂ ਨਾਲ ਕਥਿਤ ਲਿੰਕ ਸਾਹਮਣੇ ਆਏ ਹਨ। ਪੁਲਿਸ ਵੱਲੋਂ ਹੁਣ ਇਸ ਪੂਰੇ ਨੈੱਟਵਰਕ ਦੀਆਂ ਬੈਕਵਰਡ ਅਤੇ ਫਾਰਵਰਡ ਲਿੰਕੇਜ ਦੀ ਜਾਂਚ ਕੀਤੀ ਜਾ ਰਹੀ ਹੈ।ਜਾਂਚ ਦੌਰਾਨ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਇਸ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਚੇਨ ਵਿੱਚ ਹੋਰ ਕਿਹੜੇ ਵਿਅਕਤੀ ਸ਼ਾਮਲ ਹਨ ਅਤੇ ਹਥਿਆਰਾਂ ਦੀ ਸਪਲਾਈ ਦਾ ਅਸਲ ਮਕਸਦ ਕੀ ਸੀ।
ਇਸ ਮਾਮਲੇ ਸਬੰਧੀ ਥਾਣਾ ਘਰਿੰਡਾ, ਅੰਮ੍ਰਿਤਸਰ ਵਿੱਚ FIR ਦਰਜ ਕੀਤੀ ਗਈ ਹੈ। ਪੁਲਿਸ ਨੇ Arms Act ਅਤੇ Explosive Substances Act ਦੀਆਂ ਸਬੰਧਤ ਧਾਰਾਵਾਂ ਤਹਿਤ ਕਾਰਵਾਈ ਕੀਤੀ ਹੈ।ਪੁਲਿਸ ਵੱਲੋਂ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ ਅਤੇ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਪੁੱਛਗਿੱਛ ਕੀਤੀ ਜਾ ਰਹੀ ਹੈ।
ਗੈਰ-ਕਾਨੂੰਨੀ ਹਥਿਆਰਾਂ ਖ਼ਿਲਾਫ਼ ਸਖ਼ਤ ਕਾਰਵਾਈ
ਪੰਜਾਬ ਦੇ DGP ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ, ਸੰਗਠਿਤ ਅਪਰਾਧਿਕ ਨੈੱਟਵਰਕਾਂ ਅਤੇ ਗੈਰ-ਕਾਨੂੰਨੀ ਸਪਲਾਈ ਚੇਨਾਂ ’ਤੇ ਸਖ਼ਤ ਨਜ਼ਰ ਰੱਖ ਰਹੀ ਹੈ।ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਦਾ ਮੁੱਖ ਟੀਚਾ ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਨੂੰ ਰੋਕਣਾ ਅਤੇ ਅਜਿਹੇ ਨੈੱਟਵਰਕਾਂ ਨੂੰ ਪੂਰੀ ਤਰ੍ਹਾਂ ਬੇਨਕਾਬ ਕਰਨਾ ਹੈ।
ਹੁਣ ਪੁਲਿਸ ਦੀ ਜਾਂਚ ਇਸ ਗੱਲ ’ਤੇ ਕੇਂਦਰਿਤ ਹੈ ਕਿ ਇਸ ਨੈੱਟਵਰਕ ਦੀਆਂ ਤਾਰਾਂ ਕਿੱਥੋਂ ਤੱਕ ਜੁੜੀਆਂ ਹੋਈਆਂ ਹਨ ਅਤੇ ਇਸ ਵਿੱਚ ਹੋਰ ਕੌਣ-ਕੌਣ ਸ਼ਾਮਲ ਹੈ।
