Punjab DA News: ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ DA ਦੀਆਂ ਬਕਾਇਆ ਕਿਸ਼ਤਾਂ ਮਿਲਣ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅੱਜ ਮੁੜ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਦਾਲਤ ਵਿੱਚ ਪੇਸ਼ ਹੋਏ।
ਹਾਈਕੋਰਟ ਨੇ ਸੁਪਰੀਮ ਕੋਰਟ ਤੋਂ ਮੰਗੀ ਜਾਣਕਾਰੀ
ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਦੱਸਿਆ ਗਿਆ ਕਿ DA ਬਕਾਏ ਨਾਲ ਜੁੜੇ ਮਾਮਲੇ ਵਿੱਚ ਸਰਕਾਰ ਦੀ ਅਪੀਲ ਸੁਪਰੀਮ ਕੋਰਟ ਵਿੱਚ ਪੈਂਡਿੰਗ ਹੈ। ਇਸ ’ਤੇ ਹਾਈਕੋਰਟ ਨੇ ਆਪਣੀ ਰਜਿਸਟਰੀ ਨੂੰ ਸੁਪਰੀਮ ਕੋਰਟ ਦੀ ਰਜਿਸਟਰੀ ਤੋਂ ਅਪੀਲ ਦੀ ਮੌਜੂਦਾ ਸਥਿਤੀ ਪਤਾ ਕਰਨ ਦੇ ਹੁਕਮ ਦਿੱਤੇ ਹਨ।ਹਾਈਕੋਰਟ ਨੇ ਕਿਹਾ ਹੈ ਕਿ ਇਸ ਸਬੰਧੀ ਜਾਣਕਾਰੀ ਕੱਲ੍ਹ ਸਵੇਰੇ ਅਦਾਲਤ ਦੇ ਸਾਹਮਣੇ ਪੇਸ਼ ਕੀਤੀ ਜਾਵੇ।ਮਾਮਲੇ ਦੀ ਅਗਲੀ ਸੁਣਵਾਈ ਹੁਣ ਕੱਲ੍ਹ ਹੋਵੇਗੀ। ਹਾਈਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੱਲ੍ਹ ਵੀ ਅਦਾਲਤ ਵਿੱਚ ਨਿੱਜੀ ਤੌਰ ’ਤੇ ਹਾਜ਼ਰ ਰਹਿਣਗੇ।
ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਨਜ਼ਰਾਂ ਅਗਲੀ ਸੁਣਵਾਈ ’ਤੇ
DA ਦੀਆਂ ਪੁਰਾਣੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ ਦਾ ਇਹ ਮਾਮਲਾ ਲੰਬੇ ਸਮੇਂ ਤੋਂ ਅਦਾਲਤ ਵਿੱਚ ਚੱਲ ਰਿਹਾ ਹੈ। ਪਿਛਲੀਆਂ ਸੁਣਵਾਈਆਂ ਦੌਰਾਨ ਵੀ ਹਾਈਕੋਰਟ ਵੱਲੋਂ ਸਰਕਾਰ ਨੂੰ ਮਾਮਲੇ ਸਬੰਧੀ ਜਾਣਕਾਰੀ ਅਤੇ ਕਾਰਵਾਈ ਨੂੰ ਲੈ ਕੇ ਨਿਰਦੇਸ਼ ਦਿੱਤੇ ਗਏ ਸਨ।
ਹੁਣ ਸੁਪਰੀਮ ਕੋਰਟ ਵਿੱਚ ਦਾਇਰ ਅਪੀਲ ਦੀ ਅਸਲ ਸਥਿਤੀ ਸਪੱਸ਼ਟ ਹੋਣ ਤੋਂ ਬਾਅਦ ਹਾਈਕੋਰਟ ਵੱਲੋਂ ਅਗਲੀ ਕਾਰਵਾਈ ਕੀਤੀ ਜਾਵੇਗੀ। ਇਸ ਕਾਰਨ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਨਜ਼ਰਾਂ ਕੱਲ੍ਹ ਹੋਣ ਵਾਲੀ ਸੁਣਵਾਈ ’ਤੇ ਟਿਕੀਆਂ ਹੋਈਆਂ ਹਨ।
