ਅਹੁਦਾ ਸੰਭਾਲਣ ਤੋਂ ਬਾਅਦ ਪਰਗਟ ਸਿੰਘ ਨੇ ਪੰਜਾਬ ਦੇ ਲੋਕਾਂ ਦੇ ਹੱਕਾਂ, ਸਨਮਾਨ ਅਤੇ ਬਿਹਤਰ ਭਵਿੱਖ ਲਈ ਸੰਘਰਸ਼ ਕਰਨ ਦਾ ਸੰਕਲਪ ਲਿਆ। ਪਾਰਟੀ ਆਗੂਆਂ ਨੇ ਇਸ ਮੌਕੇ ਨੂੰ ਕਾਂਗਰਸ ਦੀ ਏਕਤਾ ਅਤੇ ਆਉਣ ਵਾਲੇ ਸਿਆਸੀ ਸੰਘਰਸ਼ ਲਈ ਵਰਕਰਾਂ ਦੀ ਵਚਨਬੱਧਤਾ ਦਾ ਪ੍ਰਤੀਕ ਦੱਸਿਆ।
ਰਾਜੀਵ ਗਾਂਧੀ ਨੂੰ ਸ਼ਰਧਾਂਜਲੀ ਦੇ ਕੇ ਲਹਿਰਾਇਆ ਪਾਰਟੀ ਦਾ ਝੰਡਾ
ਅਹੁਦਾ ਸੰਭਾਲਣ ਦੇ ਸਮਾਗਮ ਤੋਂ ਪਹਿਲਾਂ ਪਰਗਟ ਸਿੰਘ ਨੇ ਸਾਬਕਾ ਪ੍ਰਧਾਨ ਮੰਤਰੀ ਸਵਰਗੀ ਰਾਜੀਵ ਗਾਂਧੀ ਦੇ ਬੁੱਤ ’ਤੇ ਫੁੱਲ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਤੋਂ ਬਾਅਦ ਉਨ੍ਹਾਂ ਨੇ ਕਾਂਗਰਸ ਸੇਵਾ ਦਲ ਦੇ ਅਹੁਦੇਦਾਰਾਂ ਨਾਲ ਮਿਲ ਕੇ ਕਾਂਗਰਸ ਭਵਨ ਵਿਖੇ ਪਾਰਟੀ ਦਾ ਝੰਡਾ ਲਹਿਰਾਇਆ।ਇਸ ਮੌਕੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ। ਸਮਾਗਮ ਦੌਰਾਨ ਪਰਗਟ ਸਿੰਘ ਨੇ ਪੰਜਾਬ ਦੇ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਹਿੱਤਾਂ ਦੀ ਰਾਖੀ ਨੂੰ ਆਪਣੀ ਪਹਿਲ ਦੱਸਿਆ।
A day of gratitude, responsibility and renewed commitment as I formally assumed charge as President of @INCPunjab at Punjab Congress Bhawan, Chandigarh, in the presence of the entire Punjab Congress leadership.
I am deeply grateful to all senior leaders, colleagues and party workers for their unwavering support, trust and blessings. Your faith strengthens my resolve to serve Punjab and its people with sincerity, dedication and commitment.
Together, with unity, collective strength and renewed determination, we move forward towards building a stronger Punjab and a brighter future for its people.
The journey towards Mission 2027 begins with a shared resolve and an unwavering commitment to Punjab. 🙏
#Mission2027 #PunjabCongress @SachinPilot @RajaBrar_INC @Partap_Sbajwa
@CHARANJITCHANNI @Sukhjinder_INC @VijayIndrSingla @SukhpalKhaira @RanaGurjeetS @RanakpINC— Pargat Singh (@PargatSOfficial) October 11, 2026
ਪਰਗਟ ਸਿੰਘ ਨੇ ਸਰਬੱਤ ਦੇ ਭਲੇ ’ਤੇ ਦਿੱਤਾ ਜ਼ੋਰ
ਆਪਣੇ ਸੰਬੋਧਨ ਦੀ ਸ਼ੁਰੂਆਤ ਪਰਗਟ ਸਿੰਘ ਨੇ ‘ਪੰਜਾਬ ਵੱਸਦਾ ਗੁਰਾਂ ਦੇ ਨਾਂ ’ਤੇ’ ਦੇ ਸ਼ਬਦਾਂ ਨਾਲ ਕੀਤੀ। ਨਵਰਾਤਰਿਆਂ ਦੀਆਂ ਵਧਾਈਆਂ ਦਿੰਦਿਆਂ ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਸਾਨੂੰ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਮੁਤਾਬਕ ਇਹੀ ਸੰਦੇਸ਼ ਪੰਜਾਬ ਦੀ ਸਿਆਸਤ ਅਤੇ ਸਮਾਜ ਦਾ ਆਧਾਰ ਹੋਣਾ ਚਾਹੀਦਾ ਹੈ।
ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਦੀ ਅਸਲ ਤਾਕਤ ਇੱਥੋਂ ਦੇ ਆਮ ਲੋਕ ਹਨ। ਇਨ੍ਹਾਂ ਵਿੱਚ ਦੇਸ਼ ਦਾ ਢਿੱਡ ਭਰਨ ਵਾਲੇ ਕਿਸਾਨ, ਆਪਣੇ ਭਵਿੱਖ ਲਈ ਸੰਘਰਸ਼ ਕਰ ਰਹੇ ਨੌਜਵਾਨ, ਸੂਬੇ ਦੀ ਆਰਥਿਕਤਾ ਨੂੰ ਅੱਗੇ ਵਧਾਉਣ ਵਾਲੇ ਵਪਾਰੀ ਅਤੇ ਆਪਣੇ ਪਰਿਵਾਰਾਂ ਲਈ ਸੁਰੱਖਿਅਤ ਤੇ ਸਨਮਾਨਜਨਕ ਜੀਵਨ ਦੀ ਆਸ ਰੱਖਣ ਵਾਲੇ ਲੋਕ ਸ਼ਾਮਲ ਹਨ।ਉਨ੍ਹਾਂ ਕਿਹਾ ਕਿ ਕਾਂਗਰਸ ਦੀ ਜ਼ਿੰਮੇਵਾਰੀ ਸਿਰਫ਼ ਚੋਣਾਂ ਲੜਨ ਤੱਕ ਸੀਮਿਤ ਨਹੀਂ ਹੈ, ਸਗੋਂ ਲੋਕਾਂ ਦੀ ਆਵਾਜ਼ ਬਣਨਾ ਅਤੇ ਉਨ੍ਹਾਂ ਦੇ ਹੱਕਾਂ ਲਈ ਮਜ਼ਬੂਤੀ ਨਾਲ ਖੜ੍ਹੇ ਹੋਣਾ ਵੀ ਪਾਰਟੀ ਦਾ ਫਰਜ਼ ਹੈ।
‘ਕਾਂਗਰਸ ਇਕਜੁੱਟ ਹੈ, ਲੋਕਾਂ ਦੇ ਹੱਕਾਂ ਲਈ ਲੜਾਂਗੇ’
ਪਰਗਟ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਕਾਂਗਰਸ ਇਕਜੁੱਟ ਹੈ ਅਤੇ ਪਾਰਟੀ ਦੀ ਲੜਾਈ ਉਸ ਵਿਵਸਥਾ ਵਿਰੁੱਧ ਹੈ, ਜੋ ਲੋਕਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਰਕਾਰ ਦੇ ਕੰਮਕਾਜ ਦੀ ਅਸਲ ਕਸੌਟੀ ਲੋਕਾਂ ਦਾ ਭਰੋਸਾ ਅਤੇ ਉਨ੍ਹਾਂ ਦੇ ਜੀਵਨ ਵਿੱਚ ਆਉਣ ਵਾਲੀ ਤਬਦੀਲੀ ਹੁੰਦੀ ਹੈ।ਉਨ੍ਹਾਂ ਅਨੁਸਾਰ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਉਨ੍ਹਾਂ ਦਾ ਹੱਲ ਕਰਨ ਲਈ ਆਵਾਜ਼ ਉਠਾਉਣਾ ਕਾਂਗਰਸ ਦੀ ਮੁੱਖ ਤਰਜੀਹ ਰਹੇਗੀ।
ਨਵੇਂ ਪ੍ਰਧਾਨ ਨੇ ਕਿਹਾ ਕਿ ਪੰਜਾਬ ਕਾਂਗਰਸ ਕੋਲ ਤਜਰਬੇਕਾਰ ਆਗੂਆਂ ਅਤੇ ਸਮਰਪਿਤ ਵਰਕਰਾਂ ਦੀ ਮਜ਼ਬੂਤ ਟੀਮ ਹੈ। ਉਨ੍ਹਾਂ ਨੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਰਗੇ ਆਗੂਆਂ ਦੇ ਤਜਰਬੇ ਦਾ ਜ਼ਿਕਰ ਕੀਤਾ।ਉਨ੍ਹਾਂ ਕਿਹਾ ਕਿ ਪਾਰਟੀ ਦੇ ਆਗੂ ਅਤੇ ਵਰਕਰ ਮਿਲ ਕੇ ਪੰਜਾਬ ਦੇ ਹਿੱਤਾਂ ਦੀ ਲੜਾਈ ਲੜਨਗੇ ਅਤੇ ਲੋਕਾਂ ਦੇ ਮੁੱਦਿਆਂ ਨੂੰ ਪਹਿਲ ਦੇਣਗੇ।
ਭਾਈਚਾਰਾ ਅਤੇ ਸਮਾਜਿਕ ਸਦਭਾਵਨਾ ਮਜ਼ਬੂਤ ਕਰਨ ’ਤੇ ਦਿੱਤਾ ਜ਼ੋਰ
ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਤਰੱਕੀ ਦੇ ਰਾਹ ’ਤੇ ਅੱਗੇ ਲਿਜਾਣ ਲਈ ਆਪਸੀ ਭਾਈਚਾਰੇ, ਸਨਮਾਨ ਅਤੇ ਸਮਾਜਿਕ ਸਦਭਾਵਨਾ ਨੂੰ ਮਜ਼ਬੂਤ ਕਰਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਕਾਂਗਰਸ ਲੋਕਾਂ ਦੇ ਮੁੱਦਿਆਂ ਨੂੰ ਕੇਂਦਰ ਵਿੱਚ ਰੱਖ ਕੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਸੰਘਰਸ਼ ਕਰੇਗੀ।
ਕਾਂਗਰਸ ਭਵਨ ਵਿਖੇ ਹੋਏ ਇਸ ਸਮਾਗਮ ਦੌਰਾਨ ਪਾਰਟੀ ਦੀ ਏਕਤਾ, ਵਰਕਰਾਂ ਦੀ ਭੂਮਿਕਾ ਅਤੇ ਪੰਜਾਬ ਦੇ ਭਵਿੱਖ ਨਾਲ ਜੁੜੇ ਮੁੱਦਿਆਂ ’ਤੇ ਜ਼ੋਰ ਦਿੱਤਾ ਗਿਆ। ਹੁਣ ਨਵੇਂ ਪ੍ਰਧਾਨ ਵਜੋਂ ਪਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਦੀ ਅਗਲੀ ਸਿਆਸੀ ਰਣਨੀਤੀ ’ਤੇ ਨਜ਼ਰ ਰਹੇਗੀ।
