ਪੰਜ ਆਪਰੇਸ਼ਨਾਂ ਦੌਰਾਨ 10 ਵਿਅਕਤੀ ਗ੍ਰਿਫ਼ਤਾਰ
ਪੁਲਿਸ ਕਮਿਸ਼ਨਰ ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਵੱਖ-ਵੱਖ ਪੁਲਿਸ ਟੀਮਾਂ ਨੇ ਇਹ ਕਾਰਵਾਈਆਂ ਅੰਜਾਮ ਦਿੱਤੀਆਂ। ਮੁੱਢਲੀ ਜਾਂਚ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੇ ਕਥਿਤ ਤੌਰ ‘ਤੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਨਾਲ ਜੁੜੇ ਹੋਣ ਦੀ ਗੱਲ ਸਾਹਮਣੇ ਆਈ ਹੈ।
ਪਹਿਲੇ ਆਪਰੇਸ਼ਨ ਦੌਰਾਨ ਥਾਣਾ ਮਕਬੂਲਪੁਰਾ ਦੀ ਪੁਲਿਸ ਨੇ ਰਾਜਬੀਰ ਸਿੰਘ, ਗਗਨਪ੍ਰੀਤ ਸਿੰਘ ਉਰਫ਼ ਗਗਨ ਅਤੇ ਸੌਰਵ ਸਿੰਘ ਉਰਫ਼ ਬਹਾਦਰ ਨੂੰ ਗ੍ਰਿਫ਼ਤਾਰ ਕੀਤਾ। ਇਨ੍ਹਾਂ ਕੋਲੋਂ 169 ਗ੍ਰਾਮ ਹੈਰੋਇਨ, 500 ਗ੍ਰਾਮ ਅਫੀਮ ਅਤੇ 10.90 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।
ਦੂਜੇ ਆਪਰੇਸ਼ਨ ਵਿੱਚ ਥਾਣਾ ਛੇਹਰਟਾ ਦੀ ਟੀਮ ਨੇ ਵਿਸ਼ਾਲ ਸਿੰਘ ਉਰਫ਼ ਟਿਬਰੂ ਅਤੇ ਰਸ਼ਪਾਲ ਸਿੰਘ ਉਰਫ਼ ਬੱਬਾ ਨੂੰ ਕਾਬੂ ਕੀਤਾ। ਪੁਲਿਸ ਮੁਤਾਬਕ, ਇਨ੍ਹਾਂ ਕੋਲੋਂ 4.130 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ।
ਤੀਜੇ ਆਪਰੇਸ਼ਨ ਦੌਰਾਨ ਛਾਉਣੀ ਥਾਣੇ ਦੀ ਪੁਲਿਸ ਨੇ ਤਰਨਤਾਰਨ ਦੇ ਵੀਰਪਾਲ ਸਿੰਘ ਉਰਫ਼ ਬਿੱਲਾ ਅਤੇ ਜਗਵਿੰਦਰ ਸਿੰਘ ਉਰਫ਼ ਕਾਲਾ ਨੂੰ ਗ੍ਰਿਫ਼ਤਾਰ ਕੀਤਾ। ਇਨ੍ਹਾਂ ਕੋਲੋਂ ਇੱਕ .30 ਬੋਰ ਦਾ ਪਿਸਤੌਲ ਬਰਾਮਦ ਕੀਤਾ ਗਿਆ।
ਚੌਥੇ ਆਪਰੇਸ਼ਨ ਵਿੱਚ ਸੁਖਚੈਨ ਸਿੰਘ ਉਰਫ਼ ਸੁੱਖ ਅਤੇ ਜਸਕਰਨ ਸਿੰਘ ਉਰਫ਼ ਜੱਸੀ ਨੂੰ ਕਾਬੂ ਕੀਤਾ ਗਿਆ। ਪੁਲਿਸ ਨੇ ਇਨ੍ਹਾਂ ਕੋਲੋਂ 110 ਗ੍ਰਾਮ ਹੈਰੋਇਨ, ਇੱਕ .30 ਬੋਰ ਦਾ ਪਿਸਤੌਲ, ਦੋ ਜ਼ਿੰਦਾ ਕਾਰਤੂਸ, 2 ਲੱਖ ਰੁਪਏ ਦੀ ਡਰੱਗ ਮਨੀ, ਇੱਕ ਕਾਰ ਅਤੇ ਇੱਕ ਡਰੋਨ ਬਰਾਮਦ ਕੀਤਾ।
ਪੰਜਵੇਂ ਆਪਰੇਸ਼ਨ ਦੌਰਾਨ ਯੁਵਰਾਜ ਸਿੰਘ ਉਰਫ਼ ਜੱਗੂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਸ ਕੋਲੋਂ ਚਾਰ ਪਿਸਤੌਲ ਬਰਾਮਦ ਹੋਏ, ਜਿਨ੍ਹਾਂ ਵਿੱਚ ਤਿੰਨ .30 ਬੋਰ ਦੇ ਪਿਸਤੌਲ ਅਤੇ ਇੱਕ ਗਲੌਕ 9 ਐਮਐਮ ਪਿਸਤੌਲ ਸ਼ਾਮਲ ਹਨ। ਇਸ ਤੋਂ ਇਲਾਵਾ 10 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ।
<
In a major breakthrough, Amritsar Commissionerate Police busts five drug trafficking and illegal arms supply modules, arrests 10 accused and recovers 6 pistols, 4.409 Kg heroin, 500 gm opium, ₹12.90 lakh drug money, 12 live cartridges, and one drone.
Preliminary investigation reveals that the arrested accused are involved in the supply of illegal weapons and narcotics.
Five separate FIRs have been registered. Further investigation is underway to trace backward and forward linkages and identify other persons involved in the networks.
@PunjabPoliceInd remains committed to dismantling drug trafficking and illegal arms networks and ensuring a safe & drug-free Punjab.
— DGP Punjab Police (@DGPPunjabPolice) October 13, 2026
ਨੈੱਟਵਰਕ ਦੀਆਂ ਅਗਲੀਆਂ-ਪਿਛਲੀਆਂ ਕੜੀਆਂ ਦੀ ਜਾਂਚ
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਦੇ ਆਧਾਰ ‘ਤੇ ਪੁਲਿਸ ਇਸ ਮਾਮਲੇ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਜਾਂਚ ਕਰ ਰਹੀ ਹੈ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਸਪਲਾਈ ਕਿੱਥੋਂ ਕੀਤੀ ਜਾ ਰਹੀ ਸੀ ਅਤੇ ਇਸ ਨੈੱਟਵਰਕ ਨਾਲ ਹੋਰ ਕੌਣ ਜੁੜਿਆ ਹੋਇਆ ਹੈ।
ਇਸ ਸਬੰਧ ਵਿੱਚ ਵੱਖ-ਵੱਖ ਥਾਣਿਆਂ ਵਿੱਚ NDPS ਐਕਟ, ਆਰਮਜ਼ ਐਕਟ ਅਤੇ ਭਾਰਤੀ ਵਾਯੂਯਾਨ ਅਧਿਨਿਯਮ ਤਹਿਤ ਪੰਜ ਮਾਮਲੇ ਦਰਜ ਕੀਤੇ ਗਏ ਹਨ। ਫਿਲਹਾਲ ਪੁਲਿਸ ਵੱਲੋਂ ਮਾਮਲਿਆਂ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਹੁਣ ਦੇਖਣਾ ਹੋਵੇਗਾ ਕਿ ਜਾਂਚ ਦੌਰਾਨ ਇਸ ਕਥਿਤ ਨੈੱਟਵਰਕ ਨਾਲ ਜੁੜੇ ਹੋਰ ਕਿਹੜੇ ਵਿਅਕਤੀਆਂ ਦੇ ਨਾਮ ਸਾਹਮਣੇ ਆਉਂਦੇ ਹਨ।
