ਦੱਸ ਦੇਈਏ ਕਿ ਇਹ ਮਾਮਲਾ ਉਸ ਸਮੇਂ ਦੇਸ਼ ਭਰ ਵਿੱਚ ਚਰਚਾ ਦਾ ਵਿਸ਼ਾ ਬਣਿਆ ਸੀ, ਜਦੋਂ ਸੌਰਭ ਰਾਜਪੂਤ ਦੀ ਲਾਸ਼ ਘਰ ਵਿੱਚ ਰੱਖੇ ਨੀਲੇ ਡਰੱਮ ਵਿੱਚੋਂ ਬਰਾਮਦ ਹੋਈ ਸੀ।
ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ
ਦੋਵਾਂ ਦੋਸ਼ੀਆਂ ਨੂੰ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਜ਼ਿਲ੍ਹਾ ਜੱਜ ਅਰਵਿੰਦ ਕੁਮਾਰ ਮਿਸ਼ਰਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸਜ਼ਾ ਸੁਣਾਉਣ ਤੋਂ ਪਹਿਲਾਂ ਅਦਾਲਤ ਨੇ ਦੋਵਾਂ ਨੂੰ ਪੁੱਛਿਆ ਕਿ ਕੀ ਉਹ ਕੁਝ ਕਹਿਣਾ ਚਾਹੁੰਦੇ ਹਨ। ਇਸ ‘ਤੇ ਦੋਵਾਂ ਨੇ ਕਿਹਾ ਕਿ ਉਨ੍ਹਾਂ ਕੋਲ ਕਹਿਣ ਲਈ ਕੁਝ ਨਹੀਂ ਹੈ।ਇਸ ਤੋਂ ਬਾਅਦ ਅਦਾਲਤ ਨੇ ਆਪਣਾ ਫੈਸਲਾ ਸੁਣਾਇਆ। ਜੇਲ੍ਹ ਪ੍ਰਸ਼ਾਸਨ ਮੁਤਾਬਕ, ਫੈਸਲਾ ਸੁਣਦਿਆਂ ਮੁਸਕਾਨ ਨੇ ਹੱਥ ਜੋੜ ਲਏ ਅਤੇ ਫਿਰ ਰੋਣ ਲੱਗ ਪਈ। ਉੱਥੇ ਹੀ ਸਾਹਿਲ ਦੀਆਂ ਅੱਖਾਂ ਵੀ ਨਮ ਹੋ ਗਈਆਂ।
ਕੀ ਹੈ ਪੂਰਾ ਮਾਮਲਾ?
ਸੌਰਭ ਰਾਜਪੂਤ ਦੇ ਲਾਪਤਾ ਹੋਣ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕੀਤੀ ਸੀ। 18 ਮਾਰਚ 2025 ਨੂੰ ਸੌਰਭ ਦੇ ਭਰਾ ਬਬਲੂ ਨੇ ਉਸ ਦੇ ਲਾਪਤਾ ਹੋਣ ਦੀ ਰਿਪੋਰਟ ਦਰਜ ਕਰਵਾਈ ਸੀ। ਸ਼ਿਕਾਇਤ ਵਿੱਚ ਮੁਸਕਾਨ ਅਤੇ ਸਾਹਿਲ ‘ਤੇ ਸ਼ੱਕ ਜ਼ਾਹਰ ਕੀਤਾ ਗਿਆ ਸੀ।ਪੁਲਿਸ ਜਾਂਚ ਦੌਰਾਨ ਘਰ ਵਿੱਚ ਰੱਖੇ ਨੀਲੇ ਡਰੱਮ ਵਿੱਚੋਂ ਸੌਰਭ ਦੀ ਲਾਸ਼ ਬਰਾਮਦ ਹੋਈ। ਜਾਂਚ ਵਿੱਚ ਸਾਹਮਣੇ ਆਇਆ ਕਿ ਕਤਲ ਤੋਂ ਬਾਅਦ ਲਾਸ਼ ਦੇ ਟੁਕੜੇ ਕਰਕੇ ਉਸ ਨੂੰ ਡਰੱਮ ਵਿੱਚ ਲੁਕਾਇਆ ਗਿਆ ਸੀ ਅਤੇ ਸੀਮੈਂਟ ਦੀ ਵਰਤੋਂ ਕੀਤੀ ਗਈ ਸੀ।ਇਸ ਮਾਮਲੇ ਦੀ ਬੇਰਹਿਮੀ ਨੇ ਲੋਕਾਂ ਨੂੰ ਹੈਰਾਨ ਕਰ ਦਿੱਤਾ ਸੀ ਅਤੇ ਇਹ ਕੇਸ ਦੇਸ਼ ਭਰ ਵਿੱਚ ਸੁਰਖੀਆਂ ਵਿੱਚ ਰਿਹਾ।
ਸਰਕਾਰੀ ਪੱਖ ਨੇ ਕੀਤੀ ਸੀ ਸਖ਼ਤ ਸਜ਼ਾ ਦੀ ਮੰਗ
ਅਦਾਲਤ ਵਿੱਚ ਸਰਕਾਰੀ ਪੱਖ ਨੇ ਅਪਰਾਧ ਦੀ ਗੰਭੀਰਤਾ ਦਾ ਹਵਾਲਾ ਦਿੰਦਿਆਂ ਦੋਵਾਂ ਦੋਸ਼ੀਆਂ ਲਈ ਮੌਤ ਦੀ ਸਜ਼ਾ ਦੀ ਮੰਗ ਕੀਤੀ ਸੀ। ਦੂਜੇ ਪਾਸੇ, ਬਚਾਅ ਪੱਖ ਨੇ ਮੁਸਕਾਨ ਦੀਆਂ ਦੋ ਧੀਆਂ ਦੇ ਭਵਿੱਖ ਅਤੇ ਪਰਵਰਿਸ਼ ਦਾ ਹਵਾਲਾ ਦੇ ਕੇ ਸਜ਼ਾ ਵਿੱਚ ਨਰਮੀ ਦੀ ਅਪੀਲ ਕੀਤੀ।ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਮੁਸਕਾਨ ਰਸਤੋਗੀ ਅਤੇ ਸਾਹਿਲ ਸ਼ੁਕਲਾ ਨੂੰ ਮੌਤ ਦੀ ਸਜ਼ਾ ਸੁਣਾਈ।
