ਚੰਡੀਗੜ੍ਹ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 20 ਅਕਤੂਬਰ ਨੂੰ ਪੰਜਾਬ ਆਉਣ ਦੀ ਸੰਭਾਵਨਾ ਹੈ। ਇਸ ਦੌਰਾਨ ਉਹ ਮਾਨਸਾ ਵਿੱਚ ਕਤਲ ਕੀਤੇ ਗਏ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕਰ ਸਕਦੇ ਹਨ। ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਸੋਸ਼ਲ ਮੀਡੀਆ ਰਾਹੀਂ ਇਸ ਦੌਰੇ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਹਾਲਾਂਕਿ, ਦੌਰੇ ਦੇ ਪੂਰੇ ਪ੍ਰੋਗਰਾਮ ਸਬੰਧੀ ਅਜੇ ਸਪੱਸ਼ਟਤਾ ਨਹੀਂ ਹੈ।
Punjab welcomes Hon’ble Union Home Minister Shri @AmitShah Ji on his visit to Punjab on 20th October.
At a time when Punjab is battling the grave menace of drugs, we need decisive action, strong leadership and a firm resolve to secure our youth and our future.
The AAP Govt in punjab has lost his mandate much before his completion of term.
I appeal to every Punjabi to support @AmitShah Ji and have faith in our collective mission to make Punjab drug-free, once and for all.Let us unite to save Punjab’s youth and reclaim Punjab’s future! 🇮🇳
— Ravneet Singh Bittu (@RavneetBittu) October 18, 2026
ਨਸ਼ਿਆਂ ਦੇ ਮੁੱਦੇ ‘ਤੇ ਪੰਜਾਬ ਦੀ ਸਿਆਸਤ ਗਰਮਾਈ
ਅਮਿਤ ਸ਼ਾਹ ਦੇ ਸੰਭਾਵਿਤ ਪੰਜਾਬ ਦੌਰੇ ਨੂੰ ਲੈ ਕੇ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ ਹੈ। ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਅਤੇ ਕਾਨੂੰਨ-ਵਿਵਸਥਾ ਨੂੰ ਲੈ ਕੇ ਭਾਜਪਾ ਲਗਾਤਾਰ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰ ਰਹੀ ਹੈ।
ਇਸ ਤੋਂ ਕੁਝ ਦਿਨ ਪਹਿਲਾਂ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਵਿੱਚ ਨਸ਼ਿਆਂ ਨਾਲ ਸਬੰਧਿਤ ਤਿੰਨ ਮਾਮਲਿਆਂ ਨੂੰ ਲੈ ਕੇ ਸੂਬੇ ਦੇ ਮੁੱਖ ਸਕੱਤਰ ਤੋਂ ਜਵਾਬ ਮੰਗੇ ਜਾਣ ਦੀ ਗੱਲ ਵੀ ਸਾਹਮਣੇ ਆਈ ਸੀ। ਇਸ ਪਿਛੋਕੜ ਵਿੱਚ ਅਮਿਤ ਸ਼ਾਹ ਦੇ ਦੌਰੇ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ।
ਝੋਟਾ ਦੇ ਪਰਿਵਾਰ ਨਾਲ ਕਰ ਸਕਦੇ ਹਨ ਮੁਲਾਕਾਤ
ਜਾਣਕਾਰੀ ਅਨੁਸਾਰ, ਅਮਿਤ ਸ਼ਾਹ ਦੇ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਤੋਂ ਇਲਾਵਾ ਸੰਗਰੂਰ ਵਿੱਚ ਗੁਲਜ਼ਾਰ ਸਿੰਘ ਦੇ ਪਰਿਵਾਰ ਅਤੇ ਬਟਾਲਾ ਵਿੱਚ ਇੱਕ ਹੋਰ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਨ ਦੀ ਵੀ ਸੰਭਾਵਨਾ ਜਤਾਈ ਜਾ ਰਹੀ ਹੈ। ਹਾਲਾਂਕਿ, ਇਨ੍ਹਾਂ ਮੁਲਾਕਾਤਾਂ ਦੀ ਅਧਿਕਾਰਤ ਪੁਸ਼ਟੀ ਅਤੇ ਸਮਾਂ-ਸਾਰਣੀ ਦੀ ਉਡੀਕ ਹੈ।
ਪਹਿਲਾਂ ਵੀ ਸਰਕਾਰ ਨੂੰ ਘੇਰ ਚੁੱਕੇ ਹਨ ਅਮਿਤ ਸ਼ਾਹ
ਜ਼ਿਕਰਯੋਗ ਹੈ ਕਿ ਮਾਨਸਾ ਵਿੱਚ ਨਸ਼ਿਆਂ ਦੀ ਵਿਕਰੀ ਨੂੰ ਲੈ ਕੇ ਹੋਏ ਹਿੰਸਕ ਟਕਰਾਅ ਤੋਂ ਬਾਅਦ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਘਟਨਾ ਤੋਂ ਬਾਅਦ ਅਮਿਤ ਸ਼ਾਹ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ਅਤੇ ਨਸ਼ਿਆਂ ਵਿਰੁੱਧ ਕਾਰਵਾਈ ਨੂੰ ਲੈ ਕੇ ਸੂਬਾ ਸਰਕਾਰ ਦੀ ਆਲੋਚਨਾ ਕੀਤੀ ਸੀ।
ਅਮਿਤ ਸ਼ਾਹ ਨੇ ਕਿਹਾ ਸੀ ਕਿ ਝੋਟਾ ਦੇ ਪਿਤਾ ਨੇ ‘ਆਪ’ ਸਰਕਾਰ ਅਤੇ ਇਸਦੇ ਵਿਧਾਇਕਾਂ ‘ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਦਾ ਗੰਭੀਰ ਨੋਟਿਸ ਲਿਆ ਹੈ ਅਤੇ ਪੰਜਾਬ ਸਰਕਾਰ ਤੋਂ ਜਵਾਬ ਮੰਗੇਗਾ।
ਮੁੱਖ ਮੰਤਰੀ ਨੂੰ ਸਿੱਧੇ ਤੌਰ ‘ਤੇ ਸੰਬੋਧਨ ਕਰਦਿਆਂ ਅਮਿਤ ਸ਼ਾਹ ਨੇ ਕਿਹਾ, “ਭਗਵੰਤ ਮਾਨ ਜੀ, ਪੰਜਾਬ ਦੇ ਲੋਕ ਜਵਾਬ ਚਾਹੁੰਦੇ ਹਨ, ਖਾਲੀ ਪ੍ਰਚਾਰ ਨਹੀਂ। ਉਨ੍ਹਾਂ ਨੂੰ ਠੋਸ ਨਤੀਜੇ ਚਾਹੀਦੇ ਹਨ, ਖੋਖਲੇ ਐਲਾਨ ਨਹੀਂ।”
