ਕੌਣ-ਕੌਣ ਹੋਇਆ BJP ਵਿੱਚ ਸ਼ਾਮਲ?
ਲੁਧਿਆਣਾ ਵਿਖੇ ਹੋਏ ਇਸ ਸਮਾਗਮ ਦੌਰਾਨ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਪ੍ਰਫੁੱਲਿਤ ਕਰਨ ਵਾਲੇ ਬਾਪੂ ਬਲਕੌਰ ਸਿੰਘ ਚਾਦਰੇ ਵਾਲੇ, ਸਾਬਕਾ ਈਟੀਓ, ਅਤੇ ਕਮਲਦੀਪ ਸਿੰਘ ਘੂਰਾ ਤੋਂ ਇਲਾਵਾ ਸਮਾਜਿਕ ਤੇ ਵਪਾਰਕ ਖੇਤਰਾਂ ਨਾਲ ਜੁੜੀਆਂ ਕਈ ਸ਼ਖ਼ਸੀਅਤਾਂ ਨੇ ਭਾਜਪਾ ਦਾ ਪੱਲਾ ਫੜਿਆ।ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਅਨੁਜ ਬਹਿਲ, ਮੀਤ ਪ੍ਰਧਾਨ ਗਾਂਧੀ ਨਗਰ ਮਾਰਕੀਟ ਲੁਧਿਆਣਾ; ਕੁਨਾਲ, ਜ਼ਿਲ੍ਹਾ ਪ੍ਰਧਾਨ ਯੂਨਾਈਟਿਡ ਹਿੰਦੂ; ਅਸ਼ੋਕ ਖੱਟਰ, ਮੀਤ ਪ੍ਰਧਾਨ ਫਾਰਚੂਨ ਸਿਟੀ; ਰਿਤਿਕ ਚਾਵਲਾ, ਕਰਨ ਖੰਨਾ ਅਤੇ ਕੰਵਲਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨ ਸ਼ਾਮਲ ਹਨ।
ਕੇਵਲ ਸਿੰਘ ਢਿੱਲੋਂ ਨੇ ਕੀਤਾ ਸਵਾਗਤ
ਇਸ ਮੌਕੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਅਤੇ ਨੌਜਵਾਨਾਂ ਦਾ ਸਵਾਗਤ ਕੀਤਾ। ਉਨ੍ਹਾਂ ਦੇ ਨਾਲ ਸੂਬਾ ਜਨਰਲ ਸਕੱਤਰ ਅਨਿਲ ਸਰੀਨ, ਸੂਬਾ ਖ਼ਜ਼ਾਨਚੀ ਗੁਰਦੇਵ ਸਿੰਘ ਦੇਬੀ, ਸੂਬਾ ਕੋਰ ਕਮੇਟੀ ਮੈਂਬਰ ਜੀਵਨ ਗੁਪਤਾ, ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਅਤੇ ਜਤਿੰਦਰ ਮਿੱਤਲ ਵੀ ਮੌਜੂਦ ਸਨ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ, ਖ਼ਾਸ ਕਰਕੇ ਨੌਜਵਾਨਾਂ ਦਾ ਭਾਜਪਾ ਪ੍ਰਤੀ ਵਧ ਰਿਹਾ ਭਰੋਸਾ ਪਾਰਟੀ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਅਤੇ ਪੰਜਾਬ ਦੀ ਤਰੱਕੀ ਦੇ ਸੰਕਲਪ ਨਾਲ ਜੁੜਨ ਲਈ ਵੱਖ-ਵੱਖ ਵਰਗਾਂ ਦੇ ਲੋਕ ਅੱਗੇ ਆ ਰਹੇ ਹਨ।
ਅੱਜ ਲੁਧਿਆਣਾ ਵਿਖੇ ਵੱਡੀ ਗਿਣਤੀ ‘ਚ ਆਗੁਆਂ ਅਤੇ ਨੋਜਵਾਨਾਂ ਨੇ ਭਾਜਪਾ ਦਾ ਪੱਲਾ ਫੜਿਆ। ਅਸੀਂ ਸਾਰੇ ਨਵੇਂ ਸ਼ਾਮਲ ਹੋਏ ਆਗੂਆਂ ਦਾ ਪਾਰਟੀ ਵਿੱਚ ਤਹਿ ਦਿਲੋਂ ਸਵਾਗਤ ਕਰਦੇ ਹਾਂ
‘ਪੰਜਾਬ ਵਿੱਚ ਭਾਜਪਾ ਦੇ ਪਰਿਵਾਰ ਵਿੱਚ ਦਿਨੋ-ਦਿਨ ਹੁੰਦਾ ਹੋਇਆ ਇਹ ਵਾਧਾ ਇਸ ਗੱਲ ਦਾ ਸਪੱਸ਼ਟ ਸਬੂਤ ਹੈ ਕਿ ਇਸ ਵਾਰ ਪੰਜਾਬ ਦੇ ਲੋਕ ਸੂਬੇ ਦੇ ਅਸਲ ਵਿਕਾਸ, ਅਮਨ-ਸ਼ਾਂਤੀ ਅਤੇ ਖੁਸ਼ਹਾਲੀ ਲਈ ਪੰਜਾਬ ਅੰਦਰ ਡਬਲ ਇੰਜਣ ਸਰਕਾਰ ਬਣਾ ਕੇ ਹੀ ਦਮ ਲੈਣਗੇ।
ਭਾਜਪਾ ਦਾ ਨਾਅਰਾ, ਸੁਰੱਖਿਅਤ ਅਤੇ ਨਸ਼ਾ ਮੁਕਤ ਪੰਜਾਬ ਬਣਾਉਣਾ ਸਾਰਾ
#ludhiana #BJPMeeting #bjpjoining #bjppunjab
@narendramodi @AmitShah @NitinNabin @blsanthosh @DrSatishPoonia @BJP4India
— Kewal Singh Dhillon (@KewalDhillonPB) October 24, 2026
ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਸੰਭਾਲਣ ‘ਤੇ ਦਿੱਤਾ ਜ਼ੋਰ
ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਬਾਪੂ ਬਲਕੌਰ ਸਿੰਘ ਚਾਦਰੇ ਵਾਲੇ ਵਰਗੀਆਂ ਸ਼ਖ਼ਸੀਅਤਾਂ ਦਾ ਪਾਰਟੀ ਨਾਲ ਜੁੜਨਾ ਵਿਸ਼ੇਸ਼ ਮਹੱਤਵ ਰੱਖਦਾ ਹੈ। ਉਨ੍ਹਾਂ ਮੁਤਾਬਕ ਪੰਜਾਬੀ ਸੱਭਿਆਚਾਰ, ਵਿਰਸੇ ਅਤੇ ਰਵਾਇਤੀ ਪਹਿਰਾਵੇ ਨੂੰ ਸੰਭਾਲਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੀ ਅਮੀਰ ਵਿਰਾਸਤ ਨੂੰ ਸੁਰੱਖਿਅਤ ਰੱਖਣ ਦੇ ਨਾਲ-ਨਾਲ ਸੂਬੇ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਤੱਕ ਲਿਜਾਣਾ ਵੀ ਜ਼ਰੂਰੀ ਹੈ। ਢਿੱਲੋਂ ਨੇ ਭਰੋਸਾ ਦਿੱਤਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਨਵੇਂ ਸਾਥੀਆਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਸਾਰਿਆਂ ਨੂੰ ਨਾਲ ਲੈ ਕੇ ਚੱਲਿਆ ਜਾਵੇਗਾ।
ਪੰਜਾਬ ਵਿੱਚ ਡਬਲ ਇੰਜਣ ਸਰਕਾਰ ਬਣਾਉਣ ਦਾ ਪ੍ਰਗਟਾਇਆ ਭਰੋਸਾ
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੀ ਬਿਹਤਰੀ, ਨੌਜਵਾਨਾਂ ਦੇ ਸੁਨਹਿਰੀ ਭਵਿੱਖ ਅਤੇ ਸੂਬੇ ਦੀ ਤਰੱਕੀ ਲਈ ਸਾਂਝੇ ਯਤਨਾਂ ਦੀ ਲੋੜ ਹੈ। ਉਨ੍ਹਾਂ ਉਮੀਦ ਜਤਾਈ ਕਿ ਨਵੇਂ ਆਗੂਆਂ ਅਤੇ ਨੌਜਵਾਨਾਂ ਦੇ ਭਾਜਪਾ ਨਾਲ ਜੁੜਨ ਨਾਲ ਲੁਧਿਆਣਾ ਸਮੇਤ ਪੂਰੇ ਪੰਜਾਬ ਵਿੱਚ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ।
ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਵਿੱਚ ਲਗਾਤਾਰ ਹੋ ਰਿਹਾ ਵਾਧਾ ਪੰਜਾਬ ਵਿੱਚ ਵਿਕਾਸ, ਅਮਨ-ਸ਼ਾਂਤੀ ਅਤੇ ਖ਼ੁਸ਼ਹਾਲੀ ਦੀ ਦਿਸ਼ਾ ਵਿੱਚ ਲੋਕਾਂ ਦੀਆਂ ਉਮੀਦਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਪੰਜਾਬ ਦੇ ਲੋਕ ਸੂਬੇ ਵਿੱਚ ਡਬਲ ਇੰਜਣ ਸਰਕਾਰ ਬਣਾਉਣ ਲਈ ਭਾਜਪਾ ਦਾ ਸਮਰਥਨ ਕਰਨਗੇ।
