ਝੋਟੇ ਦੇ ਪਿਤਾ ਅਤੇ ਪਤਨੀ ਨੂੰ X ਕੈਟੇਗਰੀ ਸੁਰੱਖਿਆ
ਸੂਤਰਾਂ ਮੁਤਾਬਕ ਕੇਂਦਰ ਸਰਕਾਰ ਵੱਲੋਂ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਅਤੇ ਪਤਨੀ ਨੂੰ X ਕੈਟੇਗਰੀ ਦੀ ਸੁਰੱਖਿਆ ਦਿੱਤੀ ਜਾ ਸਕਦੀ ਹੈ। ਉਨ੍ਹਾਂ ਦੀ ਸੁਰੱਖਿਆ ਲਈ CRPF ਦੇ ਜਵਾਨ ਤਾਇਨਾਤ ਕੀਤੇ ਗਏ ਹਨ। ਘਰ ਦੇ ਬਾਹਰ ਕੇਂਦਰੀ ਸੁਰੱਖਿਆ ਬਲਾਂ ਦੀ ਮੌਜੂਦਗੀ ਤੋਂ ਬਾਅਦ ਇਹ ਮਾਮਲਾ ਮੁੜ ਚਰਚਾ ਵਿੱਚ ਆ ਗਿਆ ਹੈ।
ਗੁਲਜ਼ਾਰ ਸਿੰਘ ਦੀ ਪਤਨੀ ਨੂੰ ਵੀ ਮਿਲੇਗੀ ਸੁਰੱਖਿਆ
ਇਸ ਤੋਂ ਇਲਾਵਾ ਮ੍ਰਿਤਕ ਗੁਲਜ਼ਾਰ ਸਿੰਘ ਦੀ ਪਤਨੀ ਨੂੰ ਵੀ CRPF ਸੁਰੱਖਿਆ ਦਿੱਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਹਾਲਾਂਕਿ ਸੁਰੱਖਿਆ ਸਬੰਧੀ ਸਾਰੇ ਵੇਰਵਿਆਂ ਦੀ ਅਧਿਕਾਰਤ ਪੁਸ਼ਟੀ ਹੋਣੀ ਅਜੇ ਬਾਕੀ ਹੈ।
ਅਮਿਤ ਸ਼ਾਹ ਨੇ ਪਰਿਵਾਰਾਂ ਨਾਲ ਕੀਤੀ ਸੀ ਮੁਲਾਕਾਤ
ਜ਼ਿਕਰਯੋਗ ਹੈ ਕਿ 20 ਅਕਤੂਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਦੁੱਖ ਸਾਂਝਾ ਕੀਤਾ ਸੀ। ਇਸ ਦੌਰਾਨ ਉਨ੍ਹਾਂ ਨੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਵੀ ਦਿੱਤਾ ਸੀ।
ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਤੋਂ ਮੰਗੀ ਸੀ ਰਿਪੋਰਟ
ਇਸ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਪਰਵਿੰਦਰ ਸਿੰਘ ਝੋਟਾ, ਗੁਲਜ਼ਾਰ ਸਿੰਘ ਅਤੇ ਗੁਰਦਾਸਪੁਰ ਦੇ ਬਿਕਰਮਜੀਤ ਸਿੰਘ ਦੀ ਮੌਤ ਦੇ ਕਾਰਨਾਂ ਅਤੇ ਹਾਲਾਤ ਬਾਰੇ ਵਿਸਥਾਰਪੂਰਵਕ ਜਾਣਕਾਰੀ ਮੰਗੀ ਸੀ।ਹੁਣ ਪਰਿਵਾਰਾਂ ਦੀ ਸੁਰੱਖਿਆ ਲਈ CRPF ਦੀ ਤਾਇਨਾਤੀ ਨੂੰ ਇਸ ਮਾਮਲੇ ਵਿੱਚ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ। ਦੂਜੇ ਪਾਸੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲਣ ਦੀ ਉਮੀਦ ਹੈ।
ਇਹ ਵੀ ਪੜ੍ਹੋ : CM ਮਾਨ ਵੱਲੋਂ ਉਮੀਦਵਾਰਾਂ ਦੀ ਲਿਸਟ ਬਾਰੇ ਵੱਡਾ ਐਲਾਨ, ਕੱਲ੍ਹ ਜਾਰੀ ਹੋਵੇਗੀ ਪਹਿਲੀ ਸੂਚੀ!
