ਤਿੰਨਾਂ ਆਗੂਆਂ ਨੇ ਦਿੱਲੀ ਸਥਿਤ ਭਾਜਪਾ ਦਫ਼ਤਰ ਵਿਖੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਮੌਜੂਦਗੀ ਵਿੱਚ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ। ਇਨ੍ਹਾਂ ਆਗੂਆਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀ ਖ਼ਬਰ ਨਾਲ ਪੰਜਾਬ ਦੀ ਸਿਆਸਤ ਵਿੱਚ ਚਰਚਾ ਤੇਜ਼ ਹੋ ਗਈ ਹੈ।
ਤਿੰਨ ਵਿਧਾਇਕਾਂ ਨੇ ਇਕੱਠਿਆਂ ਛੱਡੀ AAP
ਜਾਣਕਾਰੀ ਮੁਤਾਬਕ ਚੇਤਨ ਸਿੰਘ ਜੋੜੇਮਾਜਰਾ, ਹਰਮੀਤ ਸਿੰਘ ਪਠਾਨਮਾਜਰਾ ਅਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪਿਛਲੇ ਦੋ ਦਿਨਾਂ ਦੌਰਾਨ ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਤੋਂ ਬਾਅਦ ਤਿੰਨਾਂ ਨੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।ਭਾਜਪਾ ਵਿੱਚ ਸ਼ਾਮਲ ਹੋਣ ਮੌਕੇ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਪ੍ਰਤੀ ਸੋਚ ਅਤੇ ਦ੍ਰਿਸ਼ਟੀਕੋਣ ਤੋਂ ਉਹ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਕਈ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਸੂਬੇ ਦੀ ਸ਼ਾਂਤੀ, ਖੁਸ਼ਹਾਲੀ ਤੇ ਹੋਂਦ ਦੀ ਰਾਖੀ ਕਰਨਾ ਜ਼ਰੂਰੀ ਹੈ।
ਪੰਜਾਬੀਆਂ ਨੇ ਮਨ ਬਣਾ ਲਿਆ, ਹੁਣ ਕਦਮ ਨਾਲ ਕਦਮ ਮਿਲਾਵਾਂਗੇ, ਭਾਜਪਾ ਦੇ ਨਾਲ ਰਲ ਕੇ ਪੰਜਾਬ ਨੂੰ ਨੰਬਰ 1 ਬਣਾਵਾਂਗੇ
#bjpunity #viksitpunjab #bjppunjab
@narendramodi @AmitShah @NitinNabin @blsanthosh @DrSatishPoonia @BJP4India https://t.co/XVLyb4qcuW
— Kewal Singh Dhillon (@KewalDhillonPB) November 2, 2026
ਕੁੰਵਰ ਵਿਜੇ ਪ੍ਰਤਾਪ ਨੇ ਪੰਜਾਬ ਸਰਕਾਰ ‘ਤੇ ਸਾਧਿਆ ਨਿਸ਼ਾਨਾ
ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੰਜਾਬ ਦੀ ਬੇਰੁਜ਼ਗਾਰੀ, ਕਰਜ਼ੇ ਅਤੇ ਉਦਯੋਗਿਕ ਸਥਿਤੀ ਨੂੰ ਲੈ ਕੇ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬੇਰੁਜ਼ਗਾਰੀ ਸਿਖਰ ‘ਤੇ ਹੈ ਅਤੇ ਉਦਯੋਗਿਕ ਖੇਤਰ ਦੀ ਹਾਲਤ ਵੀ ਚਿੰਤਾਜਨਕ ਹੈ।ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਦਾ ਕੰਮਕਾਜ ਉਧਾਰ ਲਏ ਪੈਸੇ ਨਾਲ ਚੱਲ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਸੂਬੇ ਵਿੱਚ ਗੈਂਗਸਟਰਵਾਦ ਅਤੇ ਫਿਰੌਤੀ ਦੇ ਮਾਮਲਿਆਂ ਨੂੰ ਲੈ ਕੇ ਵੀ ਸਵਾਲ ਚੁੱਕੇ।
ਕੇਵਲ ਸਿੰਘ ਢਿੱਲੋਂ ਨੇ ਕੀਤਾ ਤਿੰਨਾਂ ਆਗੂਆਂ ਦਾ ਸਵਾਗਤ
ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਤਿੰਨਾਂ ਵਿਧਾਇਕਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਨੂੰ ਪੂਰਾ ਸਤਿਕਾਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੇ ਵਿਚਾਰਾਂ ਨੂੰ ਅਹਿਮੀਅਤ ਮਿਲੇਗੀ।ਉਨ੍ਹਾਂ ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਚੰਗੇ ਆਗੂ ਪਾਰਟੀ ਛੱਡ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ‘ਆਪ’ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ ਅਤੇ ਸੂਬੇ ਦੇ ਪੰਜ ਸਾਲ ਬਰਬਾਦ ਕੀਤੇ ਹਨ।
ਪਹਿਲਾਂ ਹੀ ਪਾਰਟੀ ਤੋਂ ਮੁਅੱਤਲ ਹੋਏ ਸਨ ਆਗੂ
ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਜੂਨ 2025 ਵਿੱਚ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਤਹਿਤ ਇਨ੍ਹਾਂ ਵਿੱਚੋਂ ਆਗੂਆਂ ਵਿਰੁੱਧ ਮੁਅੱਤਲੀ ਦੀ ਕਾਰਵਾਈ ਕੀਤੀ ਸੀ। ਦੂਜੇ ਪਾਸੇ, ‘ਆਪ’ ਵੱਲੋਂ ਵਿਧਾਨ ਸਭਾ ਸਪੀਕਰ ਕੋਲ ਸਮਾਣਾ ਅਤੇ ਸਨੌਰ ਦੇ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕਰਨ ਦੀ ਗੱਲ ਵੀ ਕਹੀ ਗਈ ਹੈ।
ਹੁਣ ਤਿੰਨ ਵਿਧਾਇਕਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਨਵੇਂ ਸਿਆਸੀ ਸਮੀਕਰਨਾਂ ਨੂੰ ਲੈ ਕੇ ਚਰਚਾ ਸ਼ੁਰੂ ਹੋ ਗਈ ਹੈ। ਆਉਣ ਵਾਲੇ ਦਿਨਾਂ ਵਿੱਚ ਇਸ ਘਟਨਾਕ੍ਰਮ ਦਾ ਪੰਜਾਬ ਦੀਆਂ ਸਿਆਸੀ ਪਾਰਟੀਆਂ ‘ਤੇ ਕੀ ਅਸਰ ਪੈਂਦਾ ਹੈ, ਇਹ ਦੇਖਣਾ ਮਹੱਤਵਪੂਰਨ ਹੋਵੇਗਾ।
