ਪ੍ਰਾਪਰਟੀ ਟਰਾਂਸਫਰ ਦੀਆਂ ਪਾਬੰਦੀਆਂ ਕਾਰਨ ਲੋਕ ਪ੍ਰੇਸ਼ਾਨ
ਸੰਜੇ ਟੰਡਨ ਨੇ ਅਮਿਤ ਸ਼ਾਹ ਨੂੰ ਦੱਸਿਆ ਕਿ ਚੰਡੀਗੜ੍ਹ ਵਿੱਚ ਪ੍ਰਤੀਸ਼ਤ ਦੇ ਆਧਾਰ ‘ਤੇ ਪ੍ਰਾਪਰਟੀ ਟਰਾਂਸਫਰ ਕਰਨ ‘ਤੇ ਲੱਗੀਆਂ ਪਾਬੰਦੀਆਂ ਕਾਰਨ ਆਮ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਉਨ੍ਹਾਂ ਕਿਹਾ ਕਿ ਮੌਜੂਦਾ ਨਿਯਮਾਂ ਕਾਰਨ ਲੋਕ ਆਪਣੀ ਜਾਇਦਾਦ ਦਾ ਹਿੱਸਾ ਪ੍ਰਤੀਸ਼ਤ ਦੇ ਆਧਾਰ ‘ਤੇ ਟਰਾਂਸਫਰ ਨਹੀਂ ਕਰਵਾ ਪਾ ਰਹੇ। ਇਸ ਕੰਮ ਲਈ ਉਨ੍ਹਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਚੱਕਰ ਲਗਾਉਣੇ ਪੈਂਦੇ ਹਨ, ਜਿਸ ਨਾਲ ਸਮਾਂ ਅਤੇ ਪੈਸਾ ਦੋਵੇਂ ਬਰਬਾਦ ਹੋ ਰਹੇ ਹਨ।
<
आज नई दिल्ली में माननीय केंद्रीय गृह एवं सहकारिता मंत्री श्री अमित शाह (@AmitShah) जी से भेंट कर चंडीगढ़ से जुड़े विभिन्न महत्वपूर्ण विषयों एवं जनहित के मुद्दों पर विस्तार से चर्चा की।
विशेष रूप से चंडीगढ़ में संपत्तियों के प्रतिशत के आधार पर हस्तांतरण (Percentage-wise Property Transfer) में नागरिकों को आ रही समस्याओं और उससे जुड़े विषयों को उनके समक्ष रखा।
मुझे विश्वास है कि श्री अमित शाह जी के मार्गदर्शन में इन मुद्दों के समाधान की दिशा में शीघ्र और सकारात्मक कदम उठाए जाएंगे, जिससे चंडीगढ़ के निवासियों को राहत मिल सकेगी।
इस अवसर पर उन्होंने आगामी चंडीगढ़ नगर निगम चुनावों के लिए भी अपनी शुभकामनाएँ दीं। उनके मार्गदर्शन और शुभेच्छाओं के लिए हृदय से आभार।
— Sanjay Tandon 🇮🇳 (@SanjayTandonBJP) November 3, 2026
ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਪੈਦਾ ਹੋਈ ਸਮੱਸਿਆ
ਟੰਡਨ ਨੇ ਦੱਸਿਆ ਕਿ ਸੁਪਰੀਮ ਕੋਰਟ ਦੇ ਇੱਕ ਫੈਸਲੇ ਅਤੇ ਉਸ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਕਾਰਨ ਪ੍ਰਤੀਸ਼ਤ ਦੇ ਆਧਾਰ ‘ਤੇ ਪ੍ਰਾਪਰਟੀ ਟਰਾਂਸਫਰ ਕਰਨ ‘ਤੇ ਪਾਬੰਦੀਆਂ ਲੱਗੀਆਂ ਸਨ।ਉਨ੍ਹਾਂ ਗ੍ਰਹਿ ਮੰਤਰੀ ਨੂੰ ਇਸ ਮਾਮਲੇ ਦੀ ਪੂਰੀ ਜਾਣਕਾਰੀ ਦਿੰਦਿਆਂ ਕਿਹਾ ਕਿ ਇਨ੍ਹਾਂ ਪਾਬੰਦੀਆਂ ਕਾਰਨ ਸ਼ਹਿਰ ਦੇ ਵਸਨੀਕਾਂ ਨੂੰ ਕਈ ਤਰ੍ਹਾਂ ਦੀਆਂ ਪ੍ਰਸ਼ਾਸਨਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਅਮਿਤ ਸ਼ਾਹ ਨੇ ਦਿੱਤਾ ਜਲਦ ਕਾਰਵਾਈ ਦਾ ਭਰੋਸਾ
ਸੰਜੇ ਟੰਡਨ ਮੁਤਾਬਕ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਾਮਲੇ ਦੀ ਜਾਣਕਾਰੀ ਲੈਣ ਤੋਂ ਬਾਅਦ ਭਰੋਸਾ ਦਿੱਤਾ ਹੈ ਕਿ ਇਸ ਸਬੰਧੀ ਜਲਦ ਤੋਂ ਜਲਦ ਢੁੱਕਵੀਂ ਕਾਰਵਾਈ ਕੀਤੀ ਜਾਵੇਗੀ।ਟੰਡਨ ਨੇ ਉਮੀਦ ਜਤਾਈ ਕਿ ਕੇਂਦਰੀ ਗ੍ਰਹਿ ਮੰਤਰੀ ਦੇ ਦਖਲ ਨਾਲ ਚੰਡੀਗੜ੍ਹ ਦੇ ਲੋਕਾਂ ਨੂੰ ਇਸ ਸਮੱਸਿਆ ਤੋਂ ਰਾਹਤ ਮਿਲ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ ਦਾ ਹੱਲ ਹੁੰਦਾ ਹੈ ਤਾਂ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਲਗਾਉਣ ਤੋਂ ਵੀ ਛੁਟਕਾਰਾ ਮਿਲੇਗਾ।
ਚੰਡੀਗੜ੍ਹ ਦੇ ਹੋਰ ਮੁੱਦਿਆਂ ‘ਤੇ ਵੀ ਹੋਈ ਚਰਚਾ
ਮੁਲਾਕਾਤ ਦੌਰਾਨ ਸੰਜੇ ਟੰਡਨ ਨੇ ਚੰਡੀਗੜ੍ਹ ਨਾਲ ਸਬੰਧਤ ਹੋਰ ਮੁੱਦੇ ਵੀ ਅਮਿਤ ਸ਼ਾਹ ਦੇ ਸਾਹਮਣੇ ਰੱਖੇ। ਇਸ ਦੌਰਾਨ ਸ਼ਹਿਰ ਦੇ ਵਿਕਾਸ ਅਤੇ ਆਮ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।ਟੰਡਨ ਨੇ ਮੁਲਾਕਾਤ ਨੂੰ ਸਕਾਰਾਤਮਕ ਦੱਸਦਿਆਂ ਕਿਹਾ ਕਿ ਅਮਿਤ ਸ਼ਾਹ ਨੇ ਚੰਡੀਗੜ੍ਹ ਨਗਰ ਨਿਗਮ ਦੀਆਂ ਆਗਾਮੀ ਚੋਣਾਂ ਲਈ ਵੀ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਪੂਰੀ ਲਗਨ ਨਾਲ ਕੰਮ ਕਰਦੇ ਰਹਿਣ ਦੀ ਸਲਾਹ ਦਿੱਤੀ।
