8ਵੀਂ, 10ਵੀਂ ਤੇ 12ਵੀਂ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਕਦੋਂ ਹੋਣਗੀਆਂ?
PSEB ਵੱਲੋਂ ਤਿੰਨਾਂ ਜਮਾਤਾਂ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਲਈ ਇੱਕੋ ਸਮਾਂ-ਸਾਰਣੀ ਨਿਰਧਾਰਤ ਕੀਤੀ ਗਈ ਹੈ। ਬੋਰਡ ਅਨੁਸਾਰ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ 8 ਜਨਵਰੀ ਤੋਂ 20 ਜਨਵਰੀ 2027 ਤੱਕ ਕਰਵਾਈਆਂ ਜਾਣਗੀਆਂ।
ਮਾਰਚ ਤੋਂ ਸ਼ੁਰੂ ਹੋਣਗੀਆਂ ਲਿਖਤੀ ਪ੍ਰੀਖਿਆਵਾਂ
ਲਿਖਤੀ ਪ੍ਰੀਖਿਆਵਾਂ ਦੀ ਗੱਲ ਕਰੀਏ ਤਾਂ 8ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 5 ਮਾਰਚ 2027 ਤੋਂ ਸ਼ੁਰੂ ਹੋਣਗੀਆਂ। ਉੱਥੇ ਹੀ 10ਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ 19 ਮਾਰਚ 2027 ਤੋਂ ਸ਼ੁਰੂ ਹੋਣਗੀਆਂ।
ਬੋਰਡ ਵੱਲੋਂ ਜਾਰੀ ਸ਼ਡਿਊਲ ਅਨੁਸਾਰ:
- 8ਵੀਂ ਜਮਾਤ: 5 ਮਾਰਚ ਤੋਂ 18 ਮਾਰਚ 2027 ਤੱਕ।
- 10ਵੀਂ ਜਮਾਤ: 19 ਮਾਰਚ ਤੋਂ 20 ਅਪ੍ਰੈਲ 2027 ਤੱਕ।
- 12ਵੀਂ ਜਮਾਤ: 5 ਮਾਰਚ ਤੋਂ 23 ਅਪ੍ਰੈਲ 2027 ਤੱਕ।
ਇਸ ਤੋਂ ਇਲਾਵਾ 10ਵੀਂ ਅਤੇ 12ਵੀਂ ਜਮਾਤ ਦੇ ਸ਼ਡਿਊਲ ਵਿੱਚ ਓਪਨ ਸਕੂਲ ਸਿਸਟਮ ਅਧੀਨ ਰਜਿਸਟਰਡ ਵਿਦਿਆਰਥੀ ਵੀ ਸ਼ਾਮਲ ਹੋਣਗੇ।
ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਸ਼ਡਿਊਲ
ਜਾਣਕਾਰੀ ਅਨੁਸਾਰ ਸਾਲ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਪ੍ਰੀਖਿਆਵਾਂ ਦਾ ਸ਼ਡਿਊਲ ਤਿਆਰ ਕੀਤਾ ਗਿਆ ਹੈ। ਬੋਰਡ ਵੱਲੋਂ ਪ੍ਰੀਖਿਆਵਾਂ ਦੇ ਪ੍ਰਬੰਧਾਂ ਦੌਰਾਨ ਚੋਣਾਂ ਨਾਲ ਸਬੰਧਤ ਪ੍ਰਸ਼ਾਸਕੀ ਜ਼ਿੰਮੇਵਾਰੀਆਂ ਅਤੇ ਹੋਰ ਪ੍ਰਬੰਧਕੀ ਕੰਮਾਂ ਨੂੰ ਵੀ ਧਿਆਨ ਵਿੱਚ ਰੱਖਿਆ ਜਾਵੇਗਾ, ਤਾਂ ਜੋ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਸੁਚਾਰੂ ਢੰਗ ਨਾਲ ਕਰਵਾਈਆਂ ਜਾ ਸਕਣ।
ਵਿਸ਼ਾ-ਵਾਰ ਡੇਟਸ਼ੀਟ ਕਦੋਂ ਹੋਵੇਗੀ ਜਾਰੀ?
ਬੋਰਡ ਵੱਲੋਂ ਫਿਲਹਾਲ ਪ੍ਰੀਖਿਆਵਾਂ ਦੀਆਂ ਸ਼ੁਰੂਆਤੀ ਅਤੇ ਸਮਾਪਤੀ ਤਰੀਕਾਂ ਦਾ ਐਲਾਨ ਕੀਤਾ ਗਿਆ ਹੈ। ਵਿਸ਼ਾ-ਵਾਰ ਵਿਸਤ੍ਰਿਤ ਡੇਟਸ਼ੀਟ ਬਾਅਦ ਵਿੱਚ ਵੱਖਰੇ ਤੌਰ ‘ਤੇ ਜਾਰੀ ਕੀਤੀ ਜਾਵੇਗੀ।
ਵਿਦਿਆਰਥੀ ਆਪਣੀ ਡੇਟਸ਼ੀਟ ਅਤੇ ਪ੍ਰੀਖਿਆਵਾਂ ਸਬੰਧੀ ਹੋਰ ਜ਼ਰੂਰੀ ਹਦਾਇਤਾਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ਤੋਂ ਪ੍ਰਾਪਤ ਕਰ ਸਕਦੇ ਹਨ। ਵਿਦਿਆਰਥੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਨਵੇਂ ਅਪਡੇਟ ਅਤੇ ਪ੍ਰੀਖਿਆ ਸਬੰਧੀ ਹਦਾਇਤਾਂ ਲਈ ਸਮੇਂ-ਸਮੇਂ ‘ਤੇ ਬੋਰਡ ਦੀ ਵੈੱਬਸਾਈਟ ਚੈੱਕ ਕਰਦੇ ਰਹਿਣ।
